ਟੂਰਨਾਮੈਂਟ ‘ਚ 9 ਟੀਮਾਂ ਹਿੱਸਾ ਲੈਣਗੀਆਂ
ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੁਲਤਾਨਪੁਰ ਲੋਧੀ ਅਤੇ ਸਮਮਾਪਨ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ
ਚੰਡੀਗੜ•, 13 ਨਵੰਬਰ
ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।
ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ•ਾਂ ਨੇ ਇਸ ਸਬੰਧ ਵਿੱਚ ਕੋਈ ਵੀ ਢਿੱਲਮੱਠ ਨਾ ਵਰਤਨ ਲਈ ਆਖਦੇ ਹੋਏ ਸਾਰੇ ਪ੍ਰਬੰਧ ਟੂਰਨਾਮੈਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੇਪਰੇ ਚਾੜ•ਨ ਨੂੰ ਯਕੀਨੀ ਬਨਾਉਣ ਲਈ ਕਿਹਾ ਹੈ।
ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ•ਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।
ਸ੍ਰੀ ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ•ਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨ.ਓ.ਸੀ. ਮਿਲ ਗਿਆ ਹੈ ਅਤੇ ਅਤੇ ਇਨ•ਾਂ ਦੋ ਦੇਸ਼ਾਂ ਲਈ ਐਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ। ਮੰਤਰੀ ਨੇ ਮੈਚਾਂ ਦੌਰਾਨ ਸਟੇਡੀਅਮਾਂ ਦੀ ਪੂਰੀ ਤਰ•ਾਂ ਡੈਕੋਰੇਸ਼ਨ ਕਰਨ ‘ਤੇ ਜ਼ੋਰ ਦਿੰਦੇ ਹੋਏ ਬੈਕਡਰੋਪ, ਹੋਰਡਿੰਗ ਅਤੇ ਬੈਨਰ ਆਦਿ ਨੂੰ ਵਧੀਆ ਢੰਗ ਨਾਲ ਲਾਉਣ ਲਈ ਕਿਹਾ।
ਇਸ ਮੌਕੇ ਐਡੀਸ਼ਨਲ ਚੀਫ ਸੈਕਟਰੀ ਖੇਡਾਂ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਖੇਡਾਂ ਸ੍ਰੀ ਸੰਜੇ ਪੋਪਲੀ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ.ਪੀ.ਐਸ. ਖਰਬੰਦਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ ਸ੍ਰੀਨਿਵਾਸਨ, ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਰੋਪੜ ਸ੍ਰੀ ਸੁਮੀਤ ਜਰੰਗਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪਲ ਉਜਵਲ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਚੰਦਰ ਗੈਂਦ ਤੋਂ ਇਲਾਵਾ ਹੋਰ ਵੀ ਸ੍ਰੀਨੀਅਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਪੰਜਾਬ ਕਬੱਡੀ ਐਸੋਸ਼ੀਏਸ਼ਨ ਦੇ ਪ੍ਰਧਾਨ ਸ੍ਰੀ ਸਿਕੰਦਰ ਸਿੰਘ ਮਲੂਕਾ ਅਤੇ ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿਡੂਖੇੜਾ ਹੀ ਹਾਜ਼ਰ ਸਨ।
———-
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ 1...