ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਵਾਲੇ ਬਿੱਲਾਂ ਨੂੰ ਅੱਜ ਕੈਬਨਿਟ ਵੱਲੋਂ ਦਿੱਤੀ ਜਾ ਸਕਦੀ ਹੈ ਮਨਜ਼ੂਰੀ

ਦਿੱਲੀ, 24ਨਵੰਬਰ(ਵਿਸ਼ਵ ਵਾਰਤਾ)-: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਅੱਜ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਸਕਦੀ ਹੈ।






















