• Latest
  • Trending
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

3 years ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

1 minute ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

4 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

5 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

5 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

October 12, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ

• ਆੜ੍ਹਤੀਆਂ ਦੇ ਮਸਲੇ ਕੇਂਦਰ ਸਰਕਾਰ ਕੋਲ ਉਠਾਏ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

• ਐਫ.ਸੀ.ਆਈ. ਦੇ ਡੀ.ਜੀ.ਐਮ. ਨੂੰ ਆੜ੍ਹਤੀਆਂ ਦੇ ਮੁੱਦਿਆਂ ‘ਤੇ 10 ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਖੇਤੀਬਾੜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ ਅੱਜ ਇੱਥੇ ਕਿਸਾਨ ਭਵਨ ਵਿਖੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿੱਚ ਆਏ ਐਸੋਸੀਏਸ਼ਨ ਦੇ ਨੁਮਾਇੰਦਿਆਂ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮਸਲਿਆਂ ਬਾਰੇ ਚਰਚਾ ਕੀਤੀ।

ਆੜ੍ਹਤੀਆਂ ਵੱਲੋਂ ਬਾਇਓਮੈਟ੍ਰਕ ਖਰੀਦ ਪ੍ਰਣਾਲੀ ਅਤੇ ਈ.ਪੀ.ਐੱਫ. ਸਬੰਧੀ ਉਠਾਏ ਮੁੱਦਿਆਂ ‘ਤੇ ਖੇਤੀਬਾੜੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲਿਆਂ ਨੂੰ ਕੇਂਦਰੀ ਖ਼ਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਨਿਕਲ ਸਕੇ।

ਉਨ੍ਹਾਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਚੰਡੀਗੜ੍ਹ ਵਿਖੇ ਤਾਇਨਾਤ ਡਿਪਟੀ ਜਨਰਲ ਮੈਨੇਜਰ (ਡੀ.ਜੀ.ਐਮ.) ਸ੍ਰੀ ਅਲੋਕ ਕੁਮਾਰ ਨੂੰ ਦਸ ਦਿਨਾਂ ਦੇ ਅੰਦਰ ਇਨ੍ਹਾਂ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਨੇ ਸੂਬੇ ਵਿੱਚ ਬਾਇਓਮੈਟ੍ਰਕ ਖਰੀਦ ਪ੍ਰਣਾਲੀ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਬਾਰੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 876 ਮੰਡੀਆਂ ਨੂੰ ਇਸ ਪ੍ਰਣਾਲੀ ਲਈ ਚੁਣਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਬੋਰਡ ਕੋਲ ਨਵੀਂ ਮੰਡੀ ਟਾਊਨਸ਼ਿਪ ਵਿਭਾਗ ਅਧੀਨ 5400 ਖਾਲੀ/ਵਿਕਣਯੋਗ ਪਲਾਟ ਹਨ ਅਤੇ ਵਿਭਾਗ ਇਨ੍ਹਾਂ ਪਲਾਟਾਂ ਨੂੰ ਈ-ਨਿਲਾਮੀ ਰਾਹੀਂ ਵੇਚਣ ਦੀ ਯੋਜਨਾ ਬਣਾ ਰਿਹਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਪਖਾਨੇ ਅਤੇ ਬੈਠਣ ਲਈ ਥਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਖਰੀਦ ਪ੍ਰਕਿਰਿਆ ਦੇ ਨਿਯਮਾਂ ਦੀ ਉਲੰਘਣਾ ਕਰਦਾ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀ-ਕਿਸਾਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸੂਬੇ ਦੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

Most Popular

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
4 days ago
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 