ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵੰਡੇ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਦੇ ਚੈੱਕ

ਚੰਡੀਗੜ੍ਹ,22 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਅੱਜ ਲਖਨਊ ਵਿਖੇ ਲਖੀਮਪੁਰ ਖੀਰੀ ਵਿਖੇ ਮਾਰੇ ਗਏ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ 50-50 ਲੱਖ ਦੇ ਚੈੱਕ ਪ੍ਰਦਾਨ ਕੀਤੇ ਗਏ।
ਸ. ਰਣਦੀਪ ਨਾਭਾ ਨੇ ਇਸ ਹੱਤਿਆ ਕਾਂਡ ਦੇ ਦੋਸ਼ੀਆਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਕਰਨ ਦੀ ਮੰਗ ਕੀਤੀ ਤਾਂ ਜੋ ਅਸਲ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਖ਼ਤ ਸਜ਼ਾ ਮਿਲੇ ਅਤੇ ਪੀੜਤਾਂ ਨੂੰ ਜਲਦ ਇਨਸਾਫ਼ ਮਿਲੇ।






















