• Latest
  • Trending
ਖੇਤੀਬਾੜੀ ਮੰਤਰੀ ਵੱਲੋਂ ‘ਕਿਸਾਨ ਮਿੱਤਰਾਂ’ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਪਲੇਠੀ ਮੀਟਿੰਗ

ਖੇਤੀਬਾੜੀ ਮੰਤਰੀ ਵੱਲੋਂ ‘ਕਿਸਾਨ ਮਿੱਤਰਾਂ’ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਪਲੇਠੀ ਮੀਟਿੰਗ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਮੰਤਰੀ ਵੱਲੋਂ ‘ਕਿਸਾਨ ਮਿੱਤਰਾਂ’ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਪਲੇਠੀ ਮੀਟਿੰਗ

April 3, 2023
in ਸਿਆਸੀ, ਖਬਰਾਂ, ਪੰਜਾਬ
ਖੇਤੀਬਾੜੀ ਮੰਤਰੀ ਵੱਲੋਂ ‘ਕਿਸਾਨ ਮਿੱਤਰਾਂ’ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਪਲੇਠੀ ਮੀਟਿੰਗ

‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ:ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 3 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਖੇਤੀਬਾੜੀ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਖੇਤੀਬਾੜੀ ਨੂੰ ਖੁਸ਼ਹਾਲ ਬਣਾਉਣ ਲਈ ਇਸ ਵਿੱਚ ਬਦਲਵੀਆਂ ਫਸਲਾਂ ਹੇਠ ਰਕਬਾ ਵਧਾਉਣਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਸਾਨ ਮਿੱਤਰਾਂ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਬਜਾਏ ਫਸਲੀ ਵਿਿਭੰਨਤਾ ਵਾਲੀਆਂ ਫ਼ਸਲਾਂ ਜਿਵੇਂ ਕਿ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ।

ਧਾਲੀਵਾਲ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਜ਼ਿਆਦਾ ਤੋਂ ਜ਼ਿਆਦਾ ਰਕਬੇ ਵਿਚ ਬੀਜਣ ਲਈ ਕਿਸਾਨ ਮਿੱਤਰ ਆਪਣਾ ਅਹਿਮ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ‘ਚੋਂ ਕੱਢਣ ਲਈ ਫਸਲੀ ਵਿਿਭੰਨਤਾ ਵੱਲ ਲੈ ਕੇ ਜਾਣਾ ਕਿਸਾਨ ਮਿੱਤਰਾਂ ਦੀ ਮੁੱਖ ਡਿਊਟੀ ਹੈ। ਇਸ ਮੌਕੇ ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋ ਰਹੇ ਪੱਧਰ ‘ਤੇ ਵੀ ਖੇਤੀਬਾੜੀ ਮੰਤਰੀ ਨੇ ਚਿੰਤਾ ਪ੍ਰਗਟਾਈ।

ਧਾਲੀਵਾਲ ਨੇ ਕਿਹਾ ਕਿ ਕਿਸਾਨ ਮਿੱਤਰ ਝੋਨੇ ਦੀ ਥਾਂ ਨਰਮੇ ਅਤੇ ਬਾਸਮਤੀ ਜਿਹੀਆਂ ਬਦਲਵੀਆਂ ਫਸਲਾਂ ਬੀਜਣ ਬਾਰੇ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਕਿਸਾਨਾਂ ਨੂੰ ਲਗਾਤਾਰ ਜਾਣਕਾਰੀ ਦੇ ਕੇ ਸਿੱਖਿਅਤ ਕਰਦੇ ਰਹਿਣ। ਉਨ੍ਹਾਂ ਕਿਸਾਨ ਮਿੱਤਰਾਂ ਨੂੰ ਭਰੋਸਾ ਦਿੱਤਾ ਕਿ ਸਮੇਂ ਸਮੇਂ ‘ਤੇ ਨਿਯਮਤ ਸਿਖਲਾਈ ਪ੍ਰੋਗਰਾਮਾਂ ਅਤੇ ਕੈਂਪਾਂ ਦਾ ਪ੍ਰਬੰਧ ਕਰਨ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਉਨ੍ਹਾਂ ਦੀ ਮਦਦ ਕਰਦੇ ਰਹਿਣਗੇ। ਇਸ ਤੋਂ ਪਹਿਲਾਂ ਕਿਸਾਨ ਮਿੱਤਰਾਂ ਨੂੰ ਢੁਕਵੀਂ ਸਿਖਲਾਈ ਵੀ ਦਿੱਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਬੀਜਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਮਿੱਤਰਾਂ ਨਾਲ ਉੱਚ ਅਧਿਕਾਰੀ ਹਰ ਸੋਮਵਾਰ ਮੀਟਿੰਗ ਕਰਿਆ ਕਰਨਗੇ ਅਤੇ ਇਸ ਮੀਟਿੰਗ ਵਿਚ ਬਲਾਕ ਪੱਧਰ ਦੇ ਅਤੇ ਜ਼ਿਲ੍ਹਾ ਵਿਕਾਸ ਖੇਤੀ ਅਫਸਰ ਵੀ ਹਾਜ਼ਰ ਰਹਿਣਗੇ।

ਖੇਤੀ ਮੰਤਰੀ ਨੇ ਕਿਹਾ ਕਿ ਕਿਸਾਨ ਮਿੱਤਰ ਖੇਤੀ ਸਮੱਗਰੀ ਜਿਵੇਂ ਕਿ ਕੀਟਨਾਸ਼ਕਾਂ, ਖਾਦਾਂ ਆਦਿ ਦੀ ਵਰਤੋਂ ਦੇ ਸਬੰਧ ਵਿੱਚ ਸਹੀ ਫੈਸਲੇ ਲੈਣ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ। ਇਸ ਤੋਂ ਇਲਾਵਾ ਨਰਮਾ ਪੱਟੀ ਵਿੱਚ ਸੱਠੀ ਮੂੰਗੀ ਬੀਜਣ ਤੋਂ ਰੋਕਣ ਲਈ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿਉਂਕਿ ਨਰਮੇ ਦੇ ਆਲੇ-ਦੁਆਲੇ ਖੇਤਾਂ ਵਿੱਚ ਮੂੰਗੀ ਬੀਜਣ ਨਾਲ ਚਿੱਟੀ ਮੱਖੀ ਦਾ ਵਾਧਾ ਹੁੰਦਾ ਹੈ। ਚਿੱਟੀ ਮੱਖੀ ਦੇ ਹਮਲੇ ਕਾਰਣ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ।

ਕਾਬਿਲੇਗੌਰ ਹੈ ਕਿ ਕਿਸਾਨ ਮਿੱਤਰਾਂ ਦੀ ਪ੍ਰਗਤੀ ਰਿਪੋਰਟ ਵਾਚਣ ਲਈ ਇਕ ਐਪ ਬਣਾਇਆ ਗਿਆ ਹੈ ਜਿਸ ਵਿਚ ਕਿਸਾਨ ਮਿੱਤਰ ਰੋਜ਼ਾਨਾ ਡਾਟਾ ਭਰਕੇ ਕੀਤੇ ਗਏ ਕੰਮਾਂ ਦੀ ਪ੍ਰਗਤੀ ਦੇਣਗੇ। ਉਨ੍ਹਾਂ ਦੇ ਕੰਮ ਦੀ ਹਰ ਹਫਤੇ ਸਮੀਖਿਆ ਹੋਇਆ ਕਰੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨ ਮਿੱਤਰਾਂ ਨੂੰ 5000 ਰੁਪਏ ਮਾਣਭੱਤਾ ਦਿੱਤਾ ਜਾਵੇਗਾ। ਧਾਲੀਵਾਲ ਨੇ ਇਹ ਵੀ ਐਲਾਨ ਕੀਤਾ ਕਿ ਉਹ ਖੁਦ ਦੌਰਾ ਕਰਕੇ ਕਿਸਾਨ ਮਿੱਤਰਾਂ ਨੂੰ ਨਿੱਜੀ ਰੂਪ ਵਿਚ ਮਿਲਣਗੇ ਅਤੇ ਵਧੀਆ ਕੰਮ ਕਰਨ ਵਾਲੇ ਕਿਸਾਨ ਮਿੱਤਰਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਰਲਕੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਈਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

by Navjot
3 weeks ago
0

  ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ੁੱਕਰਵਾਰ ਨੂੰ ਅਟਲ ਬਿਹਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 