• Latest
  • Trending
ਖੇਤੀਬਾੜੀ ਵਿਭਾਗ ਦੇ ਨੋਡਲ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਤਰੀਕੇ ਅਤੇ ਫ਼ਾਇਦੇ

ਖੇਤੀਬਾੜੀ ਵਿਭਾਗ ਦੇ ਨੋਡਲ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਤਰੀਕੇ ਅਤੇ ਫ਼ਾਇਦੇ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

7 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

7 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

7 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

9 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

11 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਵਿਭਾਗ ਦੇ ਨੋਡਲ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਤਰੀਕੇ ਅਤੇ ਫ਼ਾਇਦੇ

May 16, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਖੇਤੀਬਾੜੀ ਵਿਭਾਗ ਦੇ ਨੋਡਲ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਤਰੀਕੇ ਅਤੇ ਫ਼ਾਇਦੇ

ਖੇਤੀਬਾੜੀ ਵਿਭਾਗ ਦੇ ਨੋਡਲ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਤਰੀਕੇ ਅਤੇ ਫ਼ਾਇਦੇ

 ਸਿੱਧੀ ਬਿਜਾਈ ਕਰਨ ‘ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਵੇਗੀ ਸਹਾਇਤਾ ਰਾਸ਼ੀ

ਚੰਡੀਗੜ੍ਹ, 17 ਮਈ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋਈ ਹੈ। ਐਤਵਾਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ਪਿੰਡ ਦੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੰਜਾਬ ਦਾ ਪਾਣੀ ਬਚਾਉਣ ਦਾ ਸੰਕਲਪ ਲਿਆ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਪਿੰਡ ਸਤੌਜ ਆਏ ਸਨ ਅਤੇ ਉਨ੍ਹਾਂ ਕਿਸਾਨਾਂ ਨੂੰ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਸੀ। ਆਪਣੇ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਸੀ, ‘ਮੈਂ ਚਾਹੁੰਦਾ ਹਾਂ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸ਼ੁਰੂਆਤ ਮੇਰੇ ਪਿੰਡ ਦੇ ਹੀ ਲੋਕ ਕਰਨ। ਇਸ ਨਾਲ ਪੂਰੇ ਪੰਜਾਬ ਵਿੱਚ ਇੱਕ ਚੰਗਾ ਸੁਨੇਹਾ ਜਾਵੇਗਾ, ਨਹੀਂ ਤਾਂ ਲੋਕ ਕਹਿਣਗੇ ਕਿ ਖ਼ੁਦ ਮੁੱਖ ਮੰਤਰੀ ਦੇ ਪਿੰਡ ਦੇ ਲੋਕ ਤਾਂ ਪਾਣੀ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੇ ਤਾਂ ਦੂਜੇ ਪਿੰਡਾਂ ਦੇ ਲੋਕ ਕਿਵੇਂ ਕਰਨਗੇ? ਜੇ ਮੇਰੇ ਪਿੰਡ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਤਾਂ ਪੂਰਾ ਪੰਜਾਬ ਪਾਣੀ ਬਚਾਉਣ ਲਈ ਇਕੱਠਾ ਹੋਵੇਗਾ ਅਤੇ ਇਸ ਮੁਹਿੰਮ ਨੂੰ ਅੱਗੇ ਵਧਾਏਗਾ। ” ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਿਹੜਾ ਕਿਸਾਨ ਝੋਨੇ ਦੀ ਸਿੱਧੀ ਬਿਜਾਈ (ਸੁੱਕੇ ਖੇਤ ‘ਚ ਮਸ਼ੀਨ ਨਾਲ ਝੋਨੇ ਦੀ ਬਿਜਾਈ) ਕਰੇਗਾ, ਉਸ ਨੂੰ ਸਹਾਇਤਾ ਰਾਸ਼ੀ ਦੇ ਤੌਰ ‘ਤੇ ਪੰਜਾਬ ਸਰਕਾਰ 1500 ਰੁਪਏ ਪ੍ਰਤੀ ਏਕੜ ਦੇਵੇਗੀ। ਜੇ ਕੋਈ ਕਿਸਾਨ ਝੋਨੇ ਦੀ ਬਿਜਾਈ ਨਾ ਕਰਕੇ ਮੂੰਗ ਦਾਲ ਦੀ ਫ਼ਸਲ ਬੀਜੇਗਾ ਜਾਂ ਬਰਸਾਤ ਦੇ ਮੌਸਮ ਵਿੱਚ ਬਾਸਮਤੀ ਝੋਨੇ ਦੀ ਖੇਤੀ ਕਰੇਗਾ, ਉਸ ਕਿਸਾਨ ਦੀ ਫ਼ਸਲ ਐਮ.ਐਸ.ਪੀ. ‘ਤੇ ਪੰਜਾਬ ਸਰਕਾਰ ਖ਼ੁਦ ਖਰੀਦੇਗੀ।
ਪੰਜਾਬ ਵਿੱਚ ਸਭ ਤੋਂ ਜ਼ਿਆਦਾ ਕਣਕ ਅਤੇ ਝੋਨੇ ਦੀ ਖੇਤੀ ਹੁੰਦੀ ਹੈ। ਆਮ ਤੌਰ ‘ਤੇ ਕਿਸਾਨਾਂ ਵੱਲੋਂ ਪਹਿਲਾਂ ਆਪਣੇ ਖੇਤਾਂ ਵਿੱਚ ਪਾਣੀ ਛੱਡ ਕੇ ਅਤੇ ਕੱਦੂ ਕਰਕੇ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ, ਜਿਸ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਬੇਹੱਦ ਥੱਲੇ ਚਲਾ ਗਿਆ ਹੈ। ਪੰਜਾਬ ‘ਚ ਧਰਤੀ ਹੇਠਲੇ ਪਾਣੀ ਦਾ ਪੱਧਰ ਕਰੀਬ 170 ਫੁੱਟ ਡੂੰਘਾ ਹੋ ਗਿਆ ਹੈ। ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ ਕਿ ਅਜਿਹੀਆਂ ਫ਼ਸਲਾਂ ਬੀਜਣ ਜਾਂ ਫ਼ਸਲਾਂ ਦੀ ਬਿਜਾਈ ਇਸ ਤਰ੍ਹਾਂ ਕੀਤੀ ਜਾਵੇ, ਜਿਸ ਨਾਲ ਪਾਣੀ ਦੀ ਖਪਤ ਘੱਟ ਤੋਂ ਘੱਟ ਹੋਵੇ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਿਸਾਨਾਂ ਨੇ ਦੱਸੇ ਝੋਨੇ ਦੀ ਸਿੱਧੀ ਬਿਜਾਈ ਦੇ ਫ਼ਾਇਦੇ ——-
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਹਨ, ਜੋ ਸੁੱਕੇ ਖੇਤਾਂ ਵਿੱਚ ਚੱਲਦੀਆਂ ਹਨ। ਇਸ ਪ੍ਰਕਿਰਿਆ ਦੌਰਾਨ ਖੇਤ ‘ਚ ਪਾਣੀ ਦੀ ਕੋਈ ਜ਼ਰੂਰਤ ਨਹੀਂ ਹੁੰਦੀ। ਬਿਜਾਈ ਕਰਨ ਤੋਂ 21 ਦਿਨ ਬਾਅਦ ਖੇਤ ਵਿੱਚ ਪਾਣੀ ਛੱਡਣਾ ਪੈਂਦਾ ਹੈ। ਜਦੋਂ ਕਿ ਪਰੰਪਰਾਗਤ ਤਰੀਕੇ ਨਾਲ ਝੋਨਾ ਲਾਉਣ ਲਈ ਖੇਤ ਵਿੱਚ ਪਾਣੀ ਭਰ ਕੇ ਰੱਖਣਾ ਪੈਂਦਾ ਹੈ, ਜਿਸ ਨਾਲ ਪਾਣੀ ਦੀ ਬੇਹੱਦ ਜ਼ਿਆਦਾ ਵਰਤੋਂ ਹੁੰਦੀ ਹੈ।
ਪਿੰਡ ਸਤੌਜ ਦੇ ਕਿਸਾਨਾਂ ਨੇ ਕਿਹਾ, ”ਇਹ ਸਾਡੇ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਾਡੇ ਪਿੰਡ ਤੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ, ਜਿਸ ਨਾਲ ਪੰਜਾਬ ਦਾ ਪਾਣੀ ਬਚੇਗਾ। ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ‘ਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਾਂ, ਕਿਉਂਕਿ ਸਾਨੂੰ ਵੀ ਪਾਣੀ ਦੀ ਚਿੰਤਾ ਹੈ। ਪਾਣੀ ਬਚਾਉਣ ਦੀ ਸਾਡੀ ਵੀ ਇੱਛਾ ਹੈ।” ਕਿਸਾਨਾਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਅਤੇ ਚੰਗਾ ਝਾੜ ਨਿਕਲਿਆ ਸੀ। ਇਹ ਅਫ਼ਵਾਹ ਹੈ ਕਿ ਸਿੱਧੀ ਬਿਜਾਈ ਨਾਲ ਝਾੜ ‘ਤੇ ਅਸਰ ਪੈਂਦਾ ਹੈ। ਇਸ ਨਾਲ ਝਾੜ ‘ਤੇ ਕੋਈ ਅਸਰ ਨਹੀਂ ਪੈਂਦਾ। ਸਗੋਂ ਨਵੀਂ ਤਕਨੀਕ ਨਾਲ ਬਿਜਾਈ ਕਰਨ ‘ਤੇ ਪਾਣੀ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਠੇਕੇ ‘ਤੇ ਜ਼ਮੀਨ ਦੇਣ ਵਾਲੇ ਲੋਕਾਂ ਨੇ ਵੀ ਐਲਾਨ ਕੀਤਾ ਕਿ ਜੇ ਕੋਈ ਕਿਸਾਨ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰੇਗਾ ਤਾਂ ਉਸ ਤੋਂ ਠੇਕੇ ਦੀ ਰਕਮ ਡੇਢ ਹਜ਼ਾਰ ਰੁਪਏ ਪ੍ਰਤੀ ਏਕੜ ਘੱਟ ਲਈ ਜਾਵੇਗੀ।
ਪਿੰਡ ਸਤੌਜ ਪਹੁੰਚੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦੱਸਿਆ, ”ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪੂਰੇ ਪੰਜਾਬ ਵਿੱਚ ਨੋਡਲ ਅਧਿਕਾਰੀ ਲਾਏ ਗਏ ਹਨ। ਉਹ ਕਿਸਾਨਾਂ ਨੂੰ ਇਸ ਦੇ ਤੌਰ ਤਰੀਕੇ ਅਤੇ ਫ਼ਾਇਦੇ ਦੱਸ ਰਹੇ ਹਨ। ਇਸ ਨਾਲ ਪਾਣੀ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਪਿਛਲੀ ਵਾਰ ਪੂਰੇ ਪੰਜਾਬ ਵਿੱਚ 6 ਲੱਖ ਹੈਕਟੇਅਰ ‘ਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ, ਪਰ ਇਸ ਵਾਰ ਸਰਕਾਰ ਨੇ ਰਕਬਾ ਵਧਾ ਕੇ 12 ਲੱਖ ਹੈਕਟੇਅਰ ਕੀਤਾ ਹੈ।” ਉਨ੍ਹਾਂ ਚੂਹੇ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਝੋਨੇ ਦੀ ਫ਼ਸਲ ਥੋੜ੍ਹੀ ਵੱਡੀ ਹੋ ਜਾਂਦੀ ਹੈ ਤਾਂ ਉਸ ਵਿੱਚ ਚੂਹੇ ਆ ਜਾਂਦੇ ਹਨ, ਜੋ ਫ਼ਸਲ ਨੂੰ ਨੁਕਸਾਨ ਕਰਦੇ ਹਨ। ਇਸ ਦੇ ਲਈ ਦਵਾਈ ਮੰਗਵਾਈ ਗਈ ਹੈ ਅਤੇ ਇਹ ਦਵਾਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਾਂਕਿ ਫ਼ਸਲ ਦਾ ਕੋਈ ਨੁਕਸਾਨ ਨਾ ਹੋ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਕਿਸਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ, ”ਸਾਡੀ ਤਾਂ ਜ਼ਿੰਦਗੀ ਨਿਕਲ ਗਈ, ਪਰ ਆਉਣ ਵਾਲੇ ਸਮੇਂ ਵਿੱਚ ਸਾਡੇ ਬੱਚੇ ਪਾਣੀ ਨੂੰ ਲੈ ਕੇ ਸਾਡੇ ਤੋਂ ਸਵਾਲ ਜ਼ਰੂਰ ਪੁੱਛਣਗੇ। ਇਸ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਪਹਿਲ ਕੀਤੀ ਹੈ। ਪਾਣੀ ਬਚਾਉਣ ਲਈ ਪੰਜਾਬ ਸਰਕਾਰ ਅਤੇ ਕਿਸਾਨਾਂ ਦੀ ਇਹ ਚੰਗੀ ਪਹਿਲ ਹੈ। ਇਸ ਨਾਲ ਸਾਡਾ ਪਾਣੀ ਬਚੇਗਾ ਅਤੇ ਕਿਸਾਨੀ ਵੀ ਬਚੇਗੀ। ਇਸ ਮੁਹਿੰਮ ‘ਚ ਸਰਕਾਰ ਦਾ ਸਾਥ ਦੇਣ ਲਈ ਮੈਂ ਆਪਣੇ ਪਿੰਡ ਦੇ ਸਾਰੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਦੀ ਹਾਂ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

by Navjot
4 weeks ago
0

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 