
ਬਾਦਲ ਪਿੰਡ ਦੇ ਕਿਸਾਨ ਮੋਰਚੇ ‘ਚ ਅੱਕਾਵਾਲੀ ਦੇ ਕਿਸਾਨ ਨੇ ਸਲਫਾਸ ਖਾਧੀ
ਮਾਨਸਾ 18 ਸਤੰਬਰ:ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾਵਾਲੀ ਦੇ ਕਿਸਾਨ ਪ੍ਰੀਤਮ ਸਿੰਘ (65) ਪੁੱਤਰ ਬਚਨ ਸਿੰਘ ਨੇ ਅੱਜ ਸਵੇਰੇ ਪਿੰਡ ਬਾਦਲ ਵਿਖੇ ਲੱਗੇ ਮੋਰਚੇ ਦੌਰਾਨ ਸਲਫਾਸ ਦੀ ਗੋਲੀ ਨਿਗ਼ਲ ਲਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਬਾਦਲ ਵਿਖੇ ਭਰਤੀ ਕਰਵਾਇਆ ਗਿਆ। ਉਹ ਕਿਸਾਨ ਮੋਰਚੇ ਵਿਚ ਆਪਣੇ ਸਾਥੀਆਂ ਨਾਲ ਸਰਕਾਰ ਖ਼ਿਲਾਫ਼ ਖੇਤੀ ਆਰਡੀਨੈਂਸਾਂ ਵਿਰੁੱਧ ਸੰਘਰਸ਼ ਵਿਚ ਭਾਗ ਲੈਣ ਲਈ ਗਿਆ ਸੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਬਠਿੰਡਾ ਵਿਖੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।
ਉਧਰ ਕਿਸਾਨ ਦੇ ਮਾਨਸਾ ਜ਼ਿਲ੍ਹੇ ਵਿਚਲੇ ਪਿੰਡ ਅੱਕਾਵਾਲੀ ਵਿਖੇ ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਹੁਤ ਮਾੜਾ ਹਾਲ ਹੋ ਗਿਆ ਹੈ ਅਤੇ ਕਿਸਾਨ ਜਥੇਬੰਦੀ ਦੇ ਆਗੂ ਅਗਲੇ ਹਲਾਤਾਂ ਲਈ ਇਕੱਠੇ ਹੋਣ ਲੱਗੇ ਹਨ।





















