ਖੇਤੀ ਕਾਨੂੰਨਾਂ,ਮਹਿੰਗਾਈ ਅਤੇ ਪਗਾਸਸ ਜਾਸੂਸੀ ਦੇ ਮੁੱਦਿਆਂ ਤੇ ਸਰਕਾਰ ਨੂੰ ਮਿਲ ਕੇ ਘੇਰਨਗੀਆਂ ਵਿਰੋਧੀ ਪਾਰਟੀਆਂ
ਆਮ ਆਦਮੀ ਪਾਰਟੀ,ਸ਼ਿਵ ਸੈਨਾ ਅਤੇ ਕਾਂਗਰਸ ਸਮੇਤ 14 ਪਾਰਟੀਆਂ ਨੇ ਕੀਤੀ ਮੀਟਿੰਗ, ਬਣਾਈ ਰਣਨੀਤੀ

ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ) ਸੰਸਦ ਦਾ ਮਾਨਸੂਨ ਸ਼ੈਸ਼ਨ ਚੱਲ ਰਿਹਾ ਹੈ ਇਸ ਦੇ ਨਾਲ ਹੀ ਹੀ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਲਈ ਹੈ। ਅੱਜ ਸੰਸਦ ਦੇ ਸ਼ੈਸ਼ਨ ਤੋਂ ਪਹਿਲਾਂ ਆਮ ਆਦਮ ਪਾਰਟੀ ਦੇ ਭਗਵੰਤ ਮਾਨ ਅਤੇ ਸ਼ਿਵ ਸੈਨਾ ਦੇ ਸੰਜੇ ਰਾਉਤ ਸਮੇਤ ਕਾਂਗਰਸ ਦੇ ਰਾਹੁਲ ਗਾਂਧੀ ਨੇ 14 ਪਾਰਟੀਆਂ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ,ਮਹਿੰਗਾਈ ਤੇ ਰੋਕ ਲਾਉਣ ਅਤੇ ਪਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਸਮੇਤ ਹੋਰ ਵੀ ਕਈ ਮਹੱਤਵਪੂਰਨ ਮੁੱਦਿਆਂ ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ।























