ਖੇਤੀ ਕਾਨੂੰਨਾਂ ਖਿਲਾਫ ਭਾਜਪਾ ਛੱਡਣ ਵਾਲੇ ਮਲਵਿੰਦਰ ਸਿੰਘ ਕੰਗ ਹੋਏ ‘ਆਪ’ ਵਿੱਚ ਸਾਮਲ
…ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਰਾਜਨੀਤਕ ਆਗੂ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਆਪ ਨਾਲ ਜੁੜ ਰਹੇ ਨੇ : ਜਰਨੈਲ ਸਿੰਘ
…ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਹਰਪਾਲ ਸਿੰਘ ਚੀਮਾ
…ਯੂਨੀਵਰਸਿਟੀ ਸਮੇਂ ਤੋਂ ਹੀ ਲੋਕ ਮੁੱਦੇ ਚੁੱਕਣ ਲਈ ਮਸ਼ਹੂਰ ਰਹੇ ਕੰਗ- ਮੀਤ ਹੇਅਰ
…ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਹੋਇਆ ਹਾਂ ਪ੍ਰਭਾਵਿਤ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 7 ਜੁਲਾਈ : ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਾਮਲ ਹੋ ਗਏ। ਕੰਗ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵਿੱਚ ਕਈ ਉੱਚ ਅਹੁਦਿਆਂ ਤੇ ਬਿਰਾਜਮਾਨ ਰਹੇ, ਉਹਨਾ ਨੇ ਸੂਬਾ ਇਕਾਈ ਦੇ ਬੁਲਾਰੇ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਤੋਂ ਬਿਨਾਂ ਉਹ ਭਾਜਪਾ ਯੁਵਾ ਮੋਰਚਾ ਦੇ ਰਾਸਟਰੀ ਐਗਜੀਕਿਊਟਿਵ ਮੈਂਬਰ ਰਹੇ ਅਤੇ ਹਰਿਆਣਾ ਯੁਵਾ ਮੋਰਚਾ ਦੇ ਇੰਚਾਰਜ ਵਜੋਂ ਵੀ ਕਾਰਜ ਕੀਤਾ। ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਲਗਾਤਾਰ ਦੋ ਵਾਰ ਪ੍ਰਧਾਨ ਰਹਿਣ ਵਾਲੇ ਪਹਿਲੇ ਵਿਅਕਤੀ ਬਣੇ। ਓੁਹਨਾ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੋਧੀ ਲਿਆਂਦੇ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਮਲਵਿੰਦਰ ਸਿੰਘ ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ।
ਸਾਬਕਾ ਭਾਜਪਾ ਆਗੂ ਮਲਵਿੰਦਰ ਸਿੰਘ ਕੰਗ ਦਾ ਸਵਾਗਤ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਰਾਜਨੀਤਿਕ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਮਲਵਿੰਦਰ ਸਿੰਘ ਕੰਗ ਦਾ ਆਪ ਵਿੱਚ ਆਉਣਾ ਸਿੱਧ ਕਰਦਾ ਹੈ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਰਾਜਨੀਤੀ ਵਿੱਚ ਪਰਿਵਰਤਨ ਕਰਨਾ ਚਾਹੁੰਦੇ ਹਨ।
ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਵਿੱਚ ਮਕਬੂਲ ਸਖਸੀਅਤ ਹੈ, ਜੋ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਦੇ ਲਗਾਤਾਰ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮਲਵਿੰਦਰ ਸਿੰਘ ਕੰਗ ਨੇ ਲੰਮਾ ਸਮਾਂ ਭਾਰਤੀ ਜਨਤਾ ਪਾਰਟੀ ਨਾਲ ਰਾਜਨੀਤਿਕ ਵਰਕਰ ਵਜੋਂ ਕੰਮ ਕੀਤਾ ਹੈ। ਮਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਦੇ ਬੁਲਾਰੇ, ਭਾਜਪਾ ਯੂਵਾ ਮੋਰਚਾ ਦੀ ਰਾਸਟਰੀ ਕਾਰਜਕਰਨੀ ਦੇ ਮੈਂਬਰ ਅਤੇ ਜਨਰਲ ਸਕੱਤਰ ਵੀ ਰਹੇ ਹਨ।
ਇਸ ਸਮੇਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਇਸ ਲਈ ਉਨ੍ਹਾਂ ਸੋਚ ਸਮਝ ਕੇ ਆਪ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਕੰਗ ਨੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਖਲਿਾਫ ਲੰਮੇ ਸਮੇਂ ਤੋਂ ਸੰਘਰਸ ਕਰ ਰਹੇ ਹਨ, ਪਰ ਭਾਜਪਾ ਨੇਤਾ ਸੱਤਾ ਦੇ ਨਸੇ ਵਿੱਚ ਗਲਤਾਣ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੇਸ ਵਿੱਚ ਪਰਿਵਰਤਨ ਦੀ ਰਾਜਨੀਤੀ ਸੁਰੂ ਕੀਤੀ ਹੈ ਅਤੇ ਅਜਿਹੀ ਹੀ ਰਾਜਨੀਤੀ ਨੌਜਵਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਮਰਥ ਹੈ।