ਦੋ ਐਮ.ਪੀ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਜੰਤਰ-ਮੰਤਰ ਵਿਖੇ ਹੀ ਕੱਟੀ ਰਾਤ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਾਰਲੀਮੈਂਟ ਸ਼ੈਸ਼ਨ ਬੁਲਾਉਣ ਦੀ ਮੰਗ
ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ- ਐਮ.ਪੀ


ਨਵੀਂ ਦਿੱਲੀ, 8 ਦਸੰਬਰ (ਵਿਸ਼ਵ ਵਾਰਤਾ)-ਖੇਤੀ ਕਾਨੂੰਨਾਂ ਦੇ ਖਿਲਾਫ ਕਾਂਗਰਸ ਦੇ ਪਾਰਲੀਮੈਂਟ ਮੈਂਬਰਾਂ ਵੱਲੋਂ ਕੱਲ੍ਹ ਸ਼ੁਰੂ ਕੀਤਾ ਗਿਆ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਅੱਜ ਵੀ ਜਾਰੀ ਹੈ। ਕਾਂਗਰਸ ਦੇ ਪੰਜਾਬ ਤੋਂ ਦੋ ਪਾਰਲੀਮੈਂਟ ਮੈਂਬਰਾਂ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਦਿੱਲੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨਾਂ ਦੀ ਹਿਮਾਇਤ ਵਿੱਚ ਰਾਤ ਵੀ ਜੰਤਰ-ਮੰਤਰ ਵਿਖੇ ਵੀ ਬਿਤਾਈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਤੱਕ ਇਹ ਧਰਨਾ ਜਾਰੀ ਰਹੇਗਾ।




















