ਪੰਜਾਬ ਵਿੱਚ ਬੀਜੇਪੀ ਨੂੰ ਵੱਡਾ ਝਟਕਾ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 2 ਵਾਰ ਵਿਧਾਇਕ ਰਹਿ ਚੁੱਕੇ ਬੀਜੇਪੀ ਦੇ ਸੀਨੀਅਰ ਆਗੂ ਨੇ ਛੱਡੀ ਪਾਰਟੀ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ) ਪੰਜਾਬ ਬੀਜੇਪੀ ਨੂੰ ਵੱਡਾ ਝਟਕਾ ਦਿੰਦੇ ਹੋਏ ਦੋ ਵਾਰ ਦੇ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਖੇਤੀ ਕਾਨੂੰਨਾ ਦੇ ਵਿਰੋਧ ਵਿੱਚ ਉਹਨਾਂ ਦੇ ਸਮਰਥਕ ਉਹਨਾਂ ਨੂੰ ਕਾਫੀ ਸਮੇਂ ਤੋਂ ਪਾਰਟੀ ਛੱਡਣ ਲਈ ਕਹਿ ਰਹੇ ਸਨ ਅਤੇ ਉਹਨਾਂ ਕਿਹਾ ਕਿ ਉਹਨਾਂ ਨੂੰ ਦੋ ਵਾਰ ਜਿੱਤਵਾਉਣ ਵਿੱਚ ਉਹਨਾਂ ਦੇ ਵਰਕਰਾਂ ਦੀ ਮੁੱਖ ਭੂਮੀਕਾ ਰਹੀ ਹੈ ਅਤੇ ਉਨ੍ਹਾਂ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਮੇਰੀ ਜਿੰਮੇਵਾਰੀ ਬਣਦੀ ਹੈ।