ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ 10ਵੇਂ ਗੇੜ ਦੀ ਮੀਟਿੰਗ ਸ਼ੁਰੂ
ਨਵੀਂ ਦਿੱਲੀ, 20ਜਨਵਰੀ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 9ਮੀਟਿੰਗਾਂ ਹੋ ਚੁੱਕੀਆਂ ਹਨ ਜੋ ਹਰ ਵਾਰ ਬੇਸਿੱਟਾ ਰਹੀਆਂ ਹਨ। ਅੱਜ ਫਿਰ ਤੋਂ ਵਿਗਿਆਨ ਭਵਨ ਵਿਖੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ 10 ਗੇੜ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਪਿਊਸ਼ ਗੋਇਲ, ਸੋਮ ਪ੍ਰਕਾਸ਼ ਹਾਜ਼ਰ ਹਨ ।