ਚੰਡੀਗੜ੍ਹ 6 ਜੂਨ ( ਵਿਸ਼ਵ ਵਾਰਤਾ)-ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਮਹਾਂ ਸਭਾ ਦੇ ਕੌਮੀ ਡੈਲੀਗੇਟ ਵੀ ਹਨ ਨੇ ਪ੍ਰੈੱਸ ਬਿਆਨ ਕਿਸਾਨ ਵੀਰਾਂ ਨੂੰ ਸੁਚੇਤ ਰਹਿਣ ਦੀ ਅਪੀਲ ਹੈ ਕਿਉਂਕਿ ਕਿ ਕਥਿਤ ਖੇਤੀ ਸੁਧਾਰ ਆਰਡੀਨੈਂਸ ਕੇਂਦਰੀ ਸਰਕਾਰ ਵੱਲੋਂ ਕਿਸਾਨਾਂ ਨਾਲ਼ ਠੱਗੀ ਮਾਰਨ ਅਤੇ ਪਰ ਕੁਤਰਨ ਵੱਲ ਕਦਮ ਇੱਕ ਕੋਝਾ ਯਤਨ ਹੈ।ਬਡਹੇੜੀ ਨੇ ਆਖਿਆ ਕਿ ਮੋਦੀ ਸਰਕਾਰ ਵਪਾਰਕ ਕੰਪਨੀਆਂ ਅਤੇ ਵਪਾਰਕ ਘਰਾਣਿਆਂ ਨੂੰ ਵਿੱਤੀ ਸਹਿਯੋਗ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਦੇ ਸਿੱਧੀ ਅਤੇ ਕਦੇ ਅਸਿੱਧੀ।ਬਡਹੇੜੀ ਨੇ ਆਖਿਆ ਕਿ ਅਖੌਤੀ ਆਰਡੀਨੈਂਸ ਕਿਸਾਨਾਂ ਦੇ ਅਧਿਕਾਰ ਸੀਮਤ ਕਰਨ ਵੱਲ ਇੱਕ ਕਦਮ ਹੈ ਜਿਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ ਇਹ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੋਵੇਗਾ ।ਬਡਹੇੜੀ ਨੇ ਆਖਿਆ ਕਿ ਕੇਂਦਰ ਕਿਸਾਨਾਂ ਦੀ ਰਾਇ ਲੈਣ ਤੋਂ ਵਗੈਰ ਇਹ ਨਾਦਰਸ਼ਾਹੀ ਫੁਰਮਾਨ ਲਾਗੂ ਕਰਨ ਵਿੱਚ ਕਾਹਲਾ ਪੈਣ ਲੱਗਾ ਹੈ ਜੋ ਬਹੁਤ ਹੀ ਨਿੰਦਣਯੋਗ ਹੈ ।ਕਿਸਾਨ ਆਗੂਆਂ ਨੂੰ ਇਕੱਠੇ ਹੋ ਕੇ ਇਸ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੇ ਹੱਕਾਂ ਤੇ ਪੈਣ ਵਾਲੇ ਕੇਂਦਰ ਸਰਕਾਰ ਦੇ ਡਾਕੇ ਨੂੰ ਰੋਕਿਆ ਜਾ ਸਕੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...





















