
ਸੁਲਤਾਨਪੁਰ ਲੋਧੀ, ਅਗਸਤ 5 (ਵਿਸ਼ਵ ਵਾਰਤਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਤਹਿਸੀਲ ਵਿੱਚ ਵੱਖ ਵੱਖ ਪਿੰਡਾਂ ਵਿੱਚ 12ਖੇਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ।ਖੇਤੀਬਾੜੀ ਮਹਿਕਮੇ ਨੇ ਬਿਨਾਂ ਕੱਦ ਕਰਕੇ ਝੋਨਾ ਬੀਜੇ ਜਾ ਸਕਣ ਵਾਲੀ ਸਿੱਧੀ ਬਿਜਾਈ ਅਤੇ ਫ਼ਸਲੀ ਵਿਭਿੰਨਤਾ ਲਈ ਮੱਕੀ ਦੀਆਂ ਖੇਤ ਪ੍ਰਦਰਸ਼ਨੀਆਂ ਲਗਾਈਆਂ ਤਾਂ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਪ੍ਰਤੀ ਉਤਸ਼ਾਹਿਤ ਹੋ ਸਕਣ ।
ਖੇਤੀਬਾੜੀ ਤਕਨਾਲੋਜੀ ਮੈਨੇਜਰ ਮਨਜਿੰਦਰ ਸਿੰਘ ਅਤੇ ਹਰਜੋਤ ਸਿੰਘ ਨੇ ਦੱਸਿਆ ਕਿ ਨਾਜਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਜਸਬੀਰ ਸਿੰਘ ਖੇਤੀਬਾੜੀ ਅਫ਼ਸਰ ਸੁਲਤਾਨਪੁਰ ਲੋਧੀ ਦੀ ਰਹਿਨੁਮਾਈ ਹੇਠ ਉਨ੍ਹਾਂ ਵੱਲੋਂ ਲਗਾਈਆਂ ਗਈਆਂ ਖੇਤ ਪ੍ਰਦਰਸ਼ਨੀਆਂ ਦੇ ਲਗਾਤਾਰ ਦੌਰੇ ਕਰਕੇ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਕਿ ਸਮੇਂ ਸਮੇਂ ਤੇ ਇਨ੍ਹਾਂ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਨੂੰ ਜਾਣਿਆ ਜਾ ਸਕੇ ਅਤੇ ਇਸ ਫੀਡਬੈਕ ਨੂੰ ਖੋਜ ਕੇਂਦਰਾਂ ਤੱਕ ਪਹੁੰਚਾ ਕੇ ਲੋੜੀਂਦੇ ਸੁਧਾਰ ਕੀਤੇ ਜਾ ਸਕਣ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੌਰਿਆਂ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ।ਮੱਕੀ ਦੀ ਫ਼ਸਲ ਵਿੱਚ ਫਾਲ ਆਰਵੀ ਵਰਮਾ ਅਤੇ ਝੋਨੇ ਵਿੱਚ ਪੱਤਾ ਲਪੇਟ ਅਤੇ ਤਣਾ ਛੇਦਕ ਸੁੰਡੀ ਦੇ ਹਮਲੇ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਹਮਲੇ ਦੀ ਸੂਰਤ ਵਿੱਚ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮਹਿਕਮੇ ਵੱਲੋਂ ਝੋਨੇ ਵਿੱਚ ਵੱਧ ਫੋਟ ਕਰਨ ਦੇ ਨਾਂ ਤੇ ਵੇਚੀਆਂ ਜਾ ਰਹੀਆਂ ਦਾਣੇਦਾਰ ਦਵਾਈਆਂ ਦੀ ਸਿਫਾਰਿਸ਼ ਨਹੀਂ ਕੀਤੀ ਗਈ ਇਸ ਕਰਕੇ ਝੋਨੇ ਵਿੱਚ ਦਾਣੇਦਾਰ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ।
ਇਸ ਮੌਕੇ ਹੁਕਮ ਸਿੰਘ ਨੂਰੋਵਾਲ ਨਿਸ਼ਾਨ ਸਿੰਘ ਪੱਸਣ ਕਦੀਮ ਜਸਕੀਰਤ ਸਿੰਘ ਵਡੇਲ ਕਦੀਮ ਸੁਰਿੰਦਰ ਸਿੰਘ ਮੰਗੂਪੁਰ ਬਿਕਰਮਜੀਤ ਸਿੰਘ ਤਲਵੰਡੀ ਚੌਧਰੀਆਂ ਆਦਿ ਮੌਜੂਦ ਸਨ
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ
ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...






















