ਖੱਟੜ ਸਰਕਾਰ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ
ਦੁਸ਼ਯੰਤ ਚੌਟਾਲਾ ਨੇ ਕੀਤੀ ਵਿਧਾਇਕਾਂ ਨਾਲ ਮੀਟਿੰਗ
ਚੰਡੀਗੜ੍ਹ 11ਦਸੰਬਰ(ਵਿਸ਼ਵ ਵਾਰਤਾ)- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੇ ਕਿਸਾਨ ਝੁਕਣ ਲਈ ਤਿਆਰ ਨਹੀਂ ਹਨ। ਕਿਸਾਨਾਂ ਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਬੀਜੇਪੀ ਦੇ ਸਹਿਯੋਗੀ ਅਤੇ ਜਨਨਾਇਕ ਜਨਤਾ ਪਾਰਟੀ ਦੀ ਚਿੰਤਾ ਵੱਧ ਗਈ ਹੈ। ਕਿਸਾਨ ਅੰਦੋਲਨ ਦੀ ਰਫਤਾਰ ਜੇਕਰ ਹੋਰ ਵੱਧਦੀ ਹੈ ਤਾਂ ਹਰਿਆਣਾ ਵਿੱਚ ਜੇਜੇਪੀ ਦੇ ਸਹਿਯੋਗ ਵਿੱਚ ਚੱਲ ਰਹੀ ਖੱਟੜ ਸਰਕਾਰ ਦੀ ਪਰੇਸ਼ਾਨੀ ਵੱਧ ਸਕਦੀ ਹੈ। ਪਿਛਲੇ ਕੁਝ ਦਿਨਾਂ ਤੋਂ ਖਬਰਾਂ ਆ ਰਹੀਆਂ ਹਨ ਕਿ ਹਰਿਆਣਾ ਵਿੱਚ ਬੀਜੇਪੀ ਦੇ ਸਹਿਯੋਗੀ ਜੇਜੇਪੀ ਇਸ ਅੰਦੋਲਨ ਨੂੰ ਲੈ ਕੇ ਬੀਜੇਪੀ ਉਤੇ ਦਬਾਵ ਬਣਾਉਣ ਲੱਗੀ ਹੈ। ਬੀਜੇਪੀ ਦੀ ਸਹਿਯੋਗੀ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਵਿੱਚ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਹਰਿਆਣਾ ਵਿੱਚ ਸਰਕਾਰ ਤੋਂ ਅਲੱਗ ਹੋਣ ਦੀ ਮੰਗ ਤੇਜ ਹੋਣ ਲੱਗੀ ਹੈ। ਇਸ ਨੂੰ ਦੇਖਦੇ ਹੋਏ ਦੁਸ਼ਯੰਤ ਚੌਟਾਲਾ ਨੇ ਇਸ ਮੁੱਦੇ ਉਤੇ ਵਿਧਇਕਾ ਨਾਲ ਬੈਠਕ ਕੀਤੀ ਹੈ। ਬੀਜੇਪੀ ਉਤੇ ਇਸ ਮਾਮਲੇ ਨੂੰ ਲੈ ਕੇ ਜਲਦੀ ਹੱਲ ਕੱਢਣ ਲਈ ਦਬਾਅ ਬਣਾਇਆ ਜਾ ਰਿਹਾ ਹੈ।