ਗਣਤੰਤਰ ਦਿਵਸ ਮੌਕੇ ਜਲੰਧਰ ‘ਚ ਰਾਜ ਪੱਧਰੀ ਸਮਾਗਮ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਹਿਰਾਇਆ ਤਿਰੰਗਾ
ਚੰਡੀਗੜ੍ਹ 26 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਿਭਾਈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ,ਪੰਜਾਬ ਦੇ ਡੀਜੀਪੀ ਗੌਰਵ ਯਾਦਰ, ਜਲੰਧਰ ਦੇ ਡੀਸੀ ਜਸਪ੍ਰੀਤ ਸਿੰਘ, ਜਲੰਧਰ ਦੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਵੀ ਮੌਜੂਦ ਸਨ।
ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਪੁਲਿਸ-ਹੋਮ ਗਾਰਡਜ਼ ਅਤੇ ਐਨ.ਏ.ਸੀ.ਸੀ., ਐੱਨ.ਐੱਸ.ਐੱਸ. ਦੇ ਬੱਚਿਆਂ ਅਤੇ ਸਕੂਲੀ ਬੱਚਿਆਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ।
Governor of #Punjab Sh. Banwarilal Purohit unfurled the national flag in Jalandhar on the 74th Republic Day in presence of @CsPunjab, @DGPPunjabPolice
Jai Hind!
#RepublicDay2023 pic.twitter.com/1e10wYCS5c
— Punjab Police India (@PunjabPoliceInd) January 26, 2023