ਗਦਰ-2 ਦੀ ਪ੍ਰਮੋਸ਼ਨ ਵਿੱਚ ਰੁੱਝੇ ਸੰਨੀ ਦਿਓਲ ਨੂੰ ਕਾਂਗਰਸ ਨੇ ਲਿਆ ਨਿਸ਼ਾਨੇ ‘ਤੇ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੁਰਦਾਸਪੁਰ ਹਲਕੇ ‘ਚ ਨਜ਼ਰ ਨਾ ਆਉਣ ‘ਤੇ ਕੱਸਿਆ ਤੰਜ
ਚੰਡੀਗੜ੍ਹ 13 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫਿਲਮ ਸਟਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਫਿਲਮ ‘ਗਦਰ-2’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਜਿਸ ਨੂੰ ਲੈ ਕੇ ਉਹ ਵਿਰੋਧੀਆਂ ਦੇ ਨਿਸ਼ਾਨੇ ਤੇ ਵੀ ਆ ਗਏ ਹਨ। ਵਿਰੋਧੀ ਧਿਰ ਨੇ ਆਪਣੇ ਹਲਕੇ ਤੋਂ ਗੈਰਹਾਜ਼ਰ ਰਹੇ ਸੰਨੀ ਦਿਓਲ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਅਤੇ ਗੁਰਦਾਸਪੁਰ ਹਲਕੇ ਤੋਂ ਆਪਣੀ ਗੈਰ-ਹਾਜ਼ਰੀ ਦਾ ਮਜ਼ਾਕ ਉਡਾਇਆ ਹੈ।
ਮਨੀਸ਼ ਤਿਵਾਰੀ ਨੇ ਆਪਣੇ ਟਵਿਟਰ ‘ਤੇ ਸੰਨੀ ਦਿਓਲ ਬਾਰੇ ਟਵੀਟ ਕੀਤਾ ਹੈ। ਜਿਸ ਵਿੱਚ ਉਹਨਾਂ ਕਿਹਾ ਕਿ ”ਇਹ ਸੱਜਣ 4 ਮਿਲੀਅਨ ਲੋਕਾਂ (2 ਮਿਲੀਅਨ ਵੋਟਰਾਂ) ਦੀ ਗੁਰਦਾਸਪੁਰ ਲੋਕ ਸਭਾ ਸੀਟ ਦੀ ਨੁੰਮਾਇੰਦਗੀ ਕਰਦੇ ਹਨ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਕਿਸੇ ਸਮੇਂ ਆਪਣੇ ਹਲਕੇ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਪਿਛਲੇ ਸਾਲਾਂ ਵਿੱਚ ਸੰਨੀ ਦਿਓਲ ਵੱਲੋਂ ਲੋਕ ਸਭਾ ਵਿੱਚ ਇੱਕ ਵੀ ਸ਼ਬਦ ਨਹੀਂ ਬੋਲਿਆ ਗਿਆ। ਅਜੇ ਇੱਕ ਸਾਲ ਹੋਰ ਬਾਕੀ ਹੈ।
https://twitter.com/ManishTewari/status/1624777356501204992?s=20&t=qSXk6cXWi-UpQa-w5ArcrQ
ਜਿਕਰਯੋਗ ਹੈ ਕਿ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਗਦਰ 2’ ਦੇ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਦੋ ਦਿਨ ਪਹਿਲਾਂ ਉਹ ਫਿਲਮ ਦੀ ਪ੍ਰਮੋਸ਼ਨ ਲਈ ਅਮੀਸ਼ਾ ਪਟੇਲ ਨਾਲ ਬਿੱਗ ਬੌਸ ਦੇ ਫਾਈਨਲ ਰਾਊਂਡ ‘ਚ ਪਹੁੰਚੇ ਸਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਟ੍ਰੋਲ ਹੋ ਰਿਹਾ ਹੈ।