ਗਰੀਬ ਪਰਿਵਾਰ ਲਈ ਕਹਿਰ ਬਣ ਕੇ ਆਈ ਬਰਸਾਤ
ਛੱਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਚੰਡੀਗੜ੍ਹ, 20ਜੁਲਾਈ(ਵਿਸ਼ਵ ਵਾਰਤਾ)- ਬੀਤੀ ਰਾਤ ਪਿਆ ਭਾਰੀ ਮੀਂਹ ਇਕ ਗਰੀਬ ਪਰਿਵਾਰ ਤੇ ਉਸ ਵੇਲੇ ਕਹਿਰ ਬਣ ਕੇ ਵਰ੍ਹਿਆ, ਜਦੋਂ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਵਿੱਚ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਮਤੌਲੀ ਵਿੱਚ ਵਾਪਰੀ। ਜਿਥੇ ਇੱਕ ਗਰੀਬ ਪਰਿਵਾਰ ਆਪਣੇ ਘਰ ਵਿੱਚ ਸੁੱਤਾ ਪਿਆ ਸੀ ਅਤੇ ਮੀਂਹ ਪੈਣ ਕਾਰਨ ਰਾਤ ਨੂੰ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰ ਹੇਠਾਂ ਦੱਬ ਗਏ। ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ।

ਪਰਿਵਾਰ ਦੇ 4ਮੈਂਬਰਾਂ ਦੀ ਮੌਤ ਹੋ ਚੁੱਕੀ ਸੀ ,ਜਦੋਂਕਿ ਇਕ ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੈ।ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।






















