ਗਵਰਨਰ ਵੱਲੋਂ ਕੈਪਟਨ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ)- ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਦੇ ਨਾਲ ਉਹਨਾਂ ਦੀ ਮੰਤਰੀ ਮੰਡਲ ਨੇ ਵੀ ਆਪੋ-ਆਪਣੇ ਅਹੁਦਿਆਂ ਤੋਂ ਅਸਫ਼ੀਤਾ ਹੈ, ਜਿਸ ਨੂੰ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰ ਕਰ ਲਿਆ ਹੈ। ਗਵਰਨਰ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸਾਰੇ ਮੰਤਰੀਆਂ ਨੂੰ ਅਗਲੇ ਪ੍ਰਬੰਧਾਂ ਤੱਕ ਆਪਣੇ ਦਫਤਰੀ ਕੰਮਕਾਜ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖਣ ਦੇ ਲਈ ਕਿਹਾ ਹੈ।






















