• Latest
  • Trending
ਗਹਿਲੋਤ ਨੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਸਕੱਤਰ ਦੇ ਬਰਾਬਰ ਦੇ ਸੀਨੀਅਰ ਅਫਸਰ ਤਾਇਨਾਤ ਕਰਨ ਦਾ ਭਰੋਸਾ ਦੁਆਇਆ

ਗਹਿਲੋਤ ਨੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਸਕੱਤਰ ਦੇ ਬਰਾਬਰ ਦੇ ਸੀਨੀਅਰ ਅਫਸਰ ਤਾਇਨਾਤ ਕਰਨ ਦਾ ਭਰੋਸਾ ਦੁਆਇਆ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

6 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

7 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

7 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

8 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

8 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

9 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

9 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

10 hours ago
Hindi News
English News
Sunday, July 5, 2026
No Result
View All Result
31 °c
Chandigarh
31 ° Mon
32 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਹਿਲੋਤ ਨੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਸਕੱਤਰ ਦੇ ਬਰਾਬਰ ਦੇ ਸੀਨੀਅਰ ਅਫਸਰ ਤਾਇਨਾਤ ਕਰਨ ਦਾ ਭਰੋਸਾ ਦੁਆਇਆ

September 1, 2020
in ਚੰਡੀਗੜ੍ਹ
ਗਹਿਲੋਤ ਨੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਸਕੱਤਰ ਦੇ ਬਰਾਬਰ ਦੇ ਸੀਨੀਅਰ ਅਫਸਰ ਤਾਇਨਾਤ ਕਰਨ ਦਾ ਭਰੋਸਾ ਦੁਆਇਆ

ਕੇਂਦਰੀ ਮੰਤਰੀ ਨੇ ਅਕਾਲੀ ਦਲ ਦੇ ਵਫਦ ਨੂੰ ਇਹ ਵੀ ਭਰੋਸਾ ਦੁਆਇਆ ਹੈ ਕਿ ਐਸ ਸੀ ਵਿਦਿਆਰਥੀਆਂ ਲਈ ਵੰਡੇ ਜਾਣ ਵਾਸਤੇ ਭੇਜੇ 1056 ਕਰੋੜ ਰੁਪਏ ਦਾ ਆਡਿਟ ਵੀ ਕੀਤਾ ਜਾਵੇਗਾ
ਵਫਦ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਦਾਗੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾ ਕੇ ਭਾਈਵਾਲ ਬਣੇ

ਚੰਡੀਗੜ•, 1 ਸਤਬੰਰ (ਵਿਸ਼ਵ ਵਾਰਤਾ)- ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ ਛੇਤੀ ਹੀ ਪੰਜਾਬ ਦੇ ਮੁੱਖ ਸਕੱਤਰ ਦੇ ਪੱਧਰ ਦੇ ਜਾਂ ਇਸ ਤੋਂ ਸੀਨੀਅਰ ਅਧਿਕਾਰੀ ਦੀ ਨਿਯੁਕਤੀ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਵਾਸਤੇ ਕਰੇਗਾ ਅਤੇ ਇਸਨੇ ਪੰਜਾਬ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਲਈ ਭੇਜੇ 1056 ਕਰੋੜ ਰੁਪਏ ਦੇ ਆਡਿਟ ਦਾ ਵੀ ਭਰੋਸਾ ਦੁਆਇਆ ਹੈ।

ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਇਸਦੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਿਧਾਇਕਾਂ ਦੇ ਵਫਦ ਨੇ ਦੱਸਿਆ ਕਿ ਜਦੋਂ ਮੰਤਰੀ ਨੂੰ ਪਤਾ ਲੱਗਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਜਾਂਚ ਮੁੱਖ ਸਕੱਤਰ ਨੂੰ ਸੌਂਪੀ ਹੈ ਤਾਂ ਉਹਨਾਂ ਨੇ ਸਾਨੂੰ ਭਰੋਸਾ ਦੁਆਇਆ ਕਿ ਮੁੱਖ ਸਕੱਤਰ ਦੇ ਬਰਾਬਰ ਦੇ ਰੈਂਕ ਦੇ ਅਧਿਕਾਰੀ ਤੋਂ ਇਸਦੀ ਜਾਂਚ ਕਰਵਾਉਣਗੇ। ਵਫਦ ਨੇ ਇਹ ਵੀ ਦੱਸਿਆ ਕਿ ਮੰਤਰੀ ਨੇ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਸਿਫਾਰਸ਼ ਕਰਨ ਦਾ ਵੀ ਭਰੋਸਾ ਦੁਆਇਆ ਹੈ। ਵਫਦ ਨੇ ਸੂਬੇ ਦੇ ਵਧੀਕ ਮੁੱਖ ਸਕੱਤਰ ਦੀ ਰਿਪੋਰਟ ਦੀ ਉਹ ਕਾਪੀ ਵੀ ਸੌਂਪੀ ਜਿਸ ਵਿਚ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 63 ਕਰੋੜ ਰੁਪਏ ਦੇ ਘੁਟਾਲੇ ਦੀ ਪੁਸ਼ਤ ਪਨਾਹੀ ਕਰਨ ਅਤੇ ਹੋਰ ਬੇਨਿਯਮੀਆਂ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ।

ਅਕਾਲੀ ਦਲ ਦੇ ਵਫਦ ਜਿਸਦੀ ਅਗਵਾਈ ਸਾਬਕਾ ਮੰਤਰੀ ਤੇ ਪਾਰਟੀ ਦੇ ਐਸ ਸੀ ਦੇ ਵਿੰਗ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਕੀਤੀ ਤੇ ਜਿਸ ਵਿਚ ਸੋਹਣ ਸਿੰਘ ਠੰਢਲ, ਪਵਨ ਕੁਮਾਰ ਟੀਨੂੰ , ਡਾ. ਸੁਖਵਿੰਦਰ ਕੁਮਾਰ ਤੇ ਬਲਦੇਵ ਸਿੰਘ ਖਹਿਰਾ ਵੀ ਸ਼ਾਮਲ ਸਨ, ਨੇ ਮੰਤਰੀ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹਨਾਂ ਦੱਸਿਆ ਕਿ ਮੁੱੱਖ ਮੰਤਰੀ ਖੁਦ ਦਾਗੀ ਮੰਤਰੀ ਨੂੰ ਸੁਰੱਖਿਆ ਦੇਣ ਤੇ ਉਸਦੇ ਬਚਾਅ ਕਰਨ ਵਿਚ ਜੁਟੇ ਹਨ। ਉਹਨਾਂ ਮੰਤਰੀ ਨੂੰ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਧਰਸਮੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਕਿਉਂਕਿ ਉਹ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਚਲਦੇ ਹਨ ਅਤੇ ਪਟਿਆਲਾ ਜ਼ਿਲ•ੇ ਨਾਲ ਸਬੰਧਤ ਹਨ ਤੇ ਇਸ ਲਈ ਮੁੱਖ ਮੰਤਰੀ ਇਹ ਦਾਅਵਾ ਕਰ ਰਹੇ ਹਨ ਕਿ ਧਰਮਸੋਤ ਨੇ ਕੋਈ ਬੇਨਿਯਮੀਆਂ ਨਹੀਂ ਕੀਤੀਆਂ। ਉਹਨਾਂ ਕਿਹਾ ਕਿ ਇਸ ਨਾਲ ਮੁੱਖ ਸਕੱਤਰ ਵੱਲੋਂ ਜਾਂਚ ਕੀਤੇ ਜਾਣ ਦੇ ਹੁਕਮ ਪਹਿਲਾਂ ਹੀ ਫਜ਼ੂਲ ਸਾਬਤ ਹੋ ਚੁੱਕੇ ਹਨ ਤੇ ਇਸ ਨਾਲ ਸਾਰੀ ਅਫਸਰਸ਼ਾਹੀ ਦਾ ਮਨੋਬਲ ਵੀ ਡਿੱਗਿਆ ਹੈ ਕਿਉਂਕਿ ਅਫਸਰਸ਼ਾਹੀ ਨੂੰ ਸਪਸ਼ਟ ਸੰਦੇਸ਼ ਗਿਆ ਹੈ ਕਿ ਉਹ ਆਪੋ ਆਪਣੇ ਵਿਭਾਗਾਂ ਦੇ ਭ੍ਰਿਸ਼ਟਾਚਾਰ ਬਾਰੇ ਚੁੱਪੀ ਧਾਰ ਕੇ ਰੱਖਣ।

ਸ੍ਰੀ ਪਵਨ ਕੁਮਾਰ ਟੀਨੂੰ ਨੇ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਮੁੱਖ ਮੰਤਰੀ ਵਧੀਕ ਮੁੱਖ ਸਕੱਤਰ ਵੱਲੋਂ ਸੌਂਪੀ ਰਿਪੋਰਟ ਨੂੰ ਨਜ਼ਰਅੰਦਾਜ਼ ਕਰ ਕੇ ਉਹਨਾਂ ਦੀ ਆਵਾਜ਼ ਦਬਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਬੜੀ ਵਿਉਂਤਬੰਦੀ ਨਾਲ ਦਲਿਤ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕ ਦੇਣ ਤੋਂ ਨਾਂਹ ਕਰਨ ਲਈ ਕੰਮ ਕਰ ਰਹੀ ਹੈ ਤੇ ਮੌਜੂਦਾ ਸਰਕਾਰ ਦੇ ਦੌਰ ਵਿਚ ਐਸ ਸੀ ਸਕਾਲਰਸ਼ਿਪ ਰਾਸ਼ੀ ਸਹੀ ਤਰੀਕੇ ਵੰਡੇ ਜਾਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਅਸੀਂ ਮੰਤਰੀ ਨੂੰ ਅਪੀਲ ਕੀਤੀ ਕਿ ਅਜਿਹੀ ਕੋਈ ਯੰਤਰ ਵਿਧੀ ਬਣਾਈ ਜਾਵੇ ਤਾਂ ਜੋ ਕਿ ਐਸ ਸੀ ਸਕਾਲਰਸ਼ਿਪ ਫੰਡ ਜੋ ਕਿ 309 ਕਰੋੜ ਰੁਪਏ ਦੇ ਹਨ ਤੇ ਪਿਛਲੇ 10 ਮਹੀਨਿਆਂ ਤੋਂ ਸਰਕਾਰ ਕੋਲ ਪਏ ਹਨ, ਦੀ ਸਹੀ ਲਾਭਪਾਤਰੀਆਂ ਨੂੰ ਛੇਤੀ ਤੋਂ ਛੇਤੀ ਵੰਡ ਯਕੀਨੀ ਬਣਾਈ ਜਾ ਸਕੇ।

ਵਫਦ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਮਾਮਲਾ ਪਹਿਲਾਂ ਹੀ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸਮਾਜਿਕ ਨਿਆਂ ਮੰਤਰੀ ਕੋਲ ਚੁੱਕਿਆ ਜਾ ਚੁੱਕਾ ਹੈ ਤੇ ਅੱਜ ਇਸ ਕਰ ਕੇ ਕਾਰਵਾਈ ਹੋਈ ਹੈ। ਵਫਦ ਦੇ ਮੈਂਬਰਾਂ ਨੇ ਕਿਹਾ ਕਿ ਘੁਟਾਲੇ ਨੂੰ ਵਧੀਕ ਮੁੱਖ ਸਕੱਤਰ ਨੇ ਬੇਨਕਾਬ ਕੀਤਾ ਹੈ। ਉਹਨਾਂ ਕਿਹਾ ਕਿ ਮੰਤਰੀ ‘ਤੇ 39 ਕਰੋੜ ਰੁਪਏ ਦੀਆਂ ਬੇਨਿਯਮੀਆਂ ਦੇ ਦੋਸ਼ ਲੱਗੇ ਹਨ ਕਿਉਂਕਿ ਇਸ ਬਾਰੇ ਕੋਈ ਸਰਕਾਰੀ ਰਿਕਾਰਡ ਮੌਜੂਦ ਨਹੀਂ ਹੈ ਜਦਕਿ 24 ਕਰੋੜ ਰੁਪਏ ਉਹਨਾਂ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਵੰਡੇ ਗਏ ਹਨ ਜਿਹਨਾਂ ਤੋਂ ਪਹਿਲਾਂ ਹੀ ਜਾਰੀ ਪੈਸਿਆਂ ਦੀ ਵਸੂਲੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਸਨ।

ਅਕਾਲੀ ਆਗੂਆਂ ਨੇ ਮੰਤਰੀ ਨੂੰ ਇਹ ਵੀ ਦੱਸਿਆ ਕਿ ਧਰਮਸੋਤ ਨੂੰ ਸਿਰਫ ਇਹ ਕੁਕਰਮ ਕਰਨ ਤੋਂ ਹੀ ਨਹੀਂ ਰੋਕਿਆ ਗਿਆ। ਉਹਨਾਂ ਦਾਅਵੇ ਕਰ ਰਹੇ ਸਨ ਕਿ ਉਹਨਾਂ ਨੇ 10 ਮਹੀਨਿਆਂ ਤੋਂ ਦਲਿਤ ਵਿਦਿਆਰਥੀਆਂ ਲਈ ਮਿਲੇ 309 ਕਰੋੜ ਰੁਪਏ ਦੀ ਵੰਡ ਵੀ ਨਹੀਂ ਕੀਤੀ। ਉਹਨਾਂ ਕਿਹਾ ਕਿਇਸ ਨਾਲ ਐਸ ਸੀ ਵਰਗ ਦੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਇਹਨਾਂ ਵਿਚੋਂ ਹਜ਼ਾਰਾਂ ਨੂੰ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੇ ਡਿਗਰੀਆਂ ਨਹੀਂ ਦਿੱਤੀਆਂ ਕਿਉਂਕਿ ਰਾਜ ਸਰਕਾਰ ਨੇ ਇਹਨਾਂ ਫੀਸ ਜਮ•ਾਂ ਨਹੀਂ ਕਰਵਾਈ ਸੀ। ਵਫਦ ਮੈਂਬਰਾਂ ਨੇ ਦੱਸਿਆ ਕਿ ਮੰਤਰੀ ਥਾਵਰ ਚੰਦ ਗਹਿਲੋਤ ਨੇ ਭਰੋਸਾ ਦੁਆਇਆ ਹੈ ਕਿ ਉਹਨਾਂ ਦੀਆਂ ਸਾਰੀਆਂ ਚਿੰਤਾਵਾਂ ਦੂਰ ਕੀਤੀਆਂ ਜਾਣਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

by Ranjit Singh
2 weeks ago
0

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ ! - ਰਾਹੁਲ ਗਾਂਧੀ ਨੇ ਵਿਦੇਸ਼ ਜਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 