ਗਾਂ ਨੂੰ ਰਾਸ਼ਟਰੀ ਪਸ਼ੂ ਘੋਸ਼ਿਤ ਕਰੇ ਸਰਕਾਰ – ਇਲਾਹਾਬਾਦ ਹਾਈ ਕੋਰਟ

ਚੰਡੀਗੜ੍ਹ, 2ਸਤੰਬਰ(ਵਿਸ਼ਵ ਵਾਰਤਾ)- ਗਾਂ ਹੱਤਿਆ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਇਲਾਹਾਬਾਦ ਹਾਈ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਗਾਂ ਭਾਰਤ ਦੀ ਸੰਸਕ੍ਰਿਤੀ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਨੂੰ ਰਾਸ਼ਟਰੀ ਪਸ਼ੂ ਐਲਾਨਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਗਾਂ ਨੂੰ ਮੌਲਿਕ ਅਧਿਕਾਰ ਦਿੱਤੇ ਜਾ ਸਕਣ ਅਤੇ ਇਸਨੂੰ ਰਾਸ਼ਟਰੀ ਪਸ਼ੂ ਘੋਸ਼ਿਤ ਕਰਨ ਦੇ ਲਈ ਕੇਂਦਰ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਹਨ ਅਤੇ ਸੰਸਦ ਵਿੱਚ ਇੱਕ ਬਿੱਲ ਲਿਆਉਣਾ ਚਾਹੀਦਾ ਹੈ।






















