ਗਾਜਿਆਬਾਦ ਸ਼ਮਸ਼ਾਨ ਘਾਟ ਹਾਦਸਾ-25 ਮੌਤਾਂ

ਗਾਜਿਆਬਾਦ, 4ਜਨਵਰੀ(ਵਿਸ਼ਵ ਵਾਰਤਾ)- ਦਿੱਲੀ ਦੇ ਨਾਲ ਲੱਗਦੇ ਗਾਜਿਆਬਾਦ ਵਿੱਚ ਐਤਵਾਰ ਨੂੰ ਸ਼ਮਸ਼ਾਨ ਘਾਟ ਵਿੱਚ ਗਲਿਆਰੇ ਦੀ ਛੱਤ ਡਿੱਗਣ ਕਾਰਨ 25 ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਰਾਦਨਗਰ ਨਗਰਪਾਲਿਕਾ ਦੀ ਅਧਿਕਾਰੀ ਨਿਹਾਰਿਕਾ ਸਿੰਘ, ਜੂਨੀਅਰ ਇੰਜੀਨੀਅਰ ਚੰਦਰਪਾਲ ਅਤੇ ਸੁਪਰਵਾਇਜ਼ਰ ਆਸ਼ੀਸ਼ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮਾਮਲੇ ਵਿੱਚ ਠੇਕੇਦਾਰ ਅਜੈ ਤਿਆਗੀ ਹੁਣ ਵੀ ਫਰਾਰ ਹੈ। ਗ੍ਰਿਫਤਾਰ ਕੀਤੇ ਗਏ ਤਿੰਨ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਭ੍ਰਿਸ਼ਟਾਚਾਰ ਲਾਪਰਵਾਹੀ ਅਤੇ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੱਈਏ ਕਿ ਇਸ ਹਾਦਸੇ ਵਿੱਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।






















