ਗਾਜ਼ੀਪੁਰ ਬਾਰਡਰ ਇਲਾਕੇ ਵਿੱਚ ਇੰਟਰਨੈਟ ਸੇਵਾ ਤੇ ਰੋਕ
ਕਿਸਾਨਾਂ ਦੀ ਭੁੱਖ ਹੜਤਾਲ ਸ਼ੁਰੂ

ਦਿੱਲੀ, 30ਜਨਵਰੀ(ਵਿਸ਼ਵ ਵਾਰਤਾ)- ਗਾਜ਼ੀਪੁਰ ਬਾਰਡਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈਟ ਸੇਵਾ ਤੇ ਰੋਕ ਲਗਾ ਦਿੱਤੀ ਗਈ ਹੈ। ਦੱਸ ਦੱਈਏ ਕਿ ਗਾਜ਼ੀਪੁਰ ਬਾਰਡਰ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਆਪਣੇ ਸਮਰਥਕਾਂ ਨਾਲ ਡਟੇ ਹੋਏ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਸਿੰਘੂ ਬਾਰਡਰ ਤੇ ਇੰਟਰਨੈਟ ਸੇਵਾ ਬਹਾਲ ਕਰਨ ਦੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਸਾਡੀਆਂ ਗੱਲਾਂ ਲੋਕਾਂ ਤੱਕ ਨਾ ਪਹੁੰਚ ਸਕਣ ਇਸ ਲਈ ਇੰਟਰਨੈਟ ਸੇਵਾ ਤੇ ਰੋਕ ਲਗਾਈ ਗਈ ਹੈ।






















