ਗਿਆਨਵਾਪੀ ਮਸਜਿਦ ਮਾਮਲਾ – ਸ਼ਿਵਲਿੰਗ ‘ਤੇ ਫੇਸਬੁੱਕ ਪੋਸਟ ਪਾਉਣ ਨੂੰ ਲੈ ਕੇ ਗ੍ਰਿਫਤਾਰ ਕੀਤੇ ਅਸਿਸਟੈਂਟ ਪ੍ਰੋਫੈਸਰ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ21 ਮਈ(ਵਿਸ਼ਵ ਵਾਰਤਾ)-ਗਿਆਨਵਾਪੀ ਮਸਜਿਦ ਕੰਪਲੈਕਸ ਦੇ ਅੰਦਰ ਸ਼ਿਵਲਿੰਗ ਨੂੰ ਲੈ ਕੇ ਫੇਸਬੁੱਕ ਪੋਸਟ ਪਾਉਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਯੂਨੀਵਰਸਿਟੀ ਦੇ ਅਸਿਸਟੈਂਟ ਪ੍ਰੋਫੈਸਰ ਰਤਨਲਾਲ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 50 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ਭਰਨ ‘ਤੇ ਜ਼ਮਾਨਤ ਦੇ ਦਿੱਤੀ ਹੈ।