ਗਿੱਲ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਤੇ ਜਾਨਲੇਵਾ ਹਮਲਾ,ਹਸਪਤਾਲ ਵਿੱਚ ਭਰਤੀ
ਕੈਪਟਨ ਅਮਰਿੰਦਰ ਸਿੰਘ ਵੱਲੋਂ ਹਮਲੇ ਦੀ ਨਿਖੇਧੀ ,ਕਾਂਗਰਸ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਚੰਡੀਗੜ੍ਹ,14 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਗਿੱਲ ਹਲਕੇ ਤੋਂ ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ ਐਤਵਾਰ ਸ਼ਾਮ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ‘ਤੇ ਉਨ੍ਹਾਂ ਦੀ ਕਾਰ ‘ਤੇ ਹਮਲਾ ਕਰਨ ਤੋਂ ਬਾਅਦ ਜ਼ਖਮੀ ਹੋ ਗਏ ਅਤੇ ਜਿਸਤੋਂ ਬਾਅਦ ਉਹਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਲੁਧਿਆਣਾ ਵਿੱਚ ਆਪਣੇ ਹਲਕੇ ਦੇ ਇੱਕ ਪਿੰਡ ਤੋਂ ਚੋਣ ਪ੍ਰਚਾਰ ਕਰਕੇ ਵਾਪਸ ਆ ਰਹੇ ਸਨ। ਲੱਧੜ ਸਾਬਕਾ ਆਈਏਐਸ ਅਧਿਕਾਰੀ ਹਨ ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਲੁਧਿਆਣਾ ਦੇ ਰਾਖਵੇਂ ਗਿੱਲ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਧੜ ਤੇ ਹੋਏ ਇਸ ਹਮਲੇ ਦੀ ਨਿਖੇਧੀ ਕੀਤੀ ਹੈ।
https://twitter.com/capt_amarinder/status/1493082662134714369?s=20&t=ieVV9ogbBbibAM0aRoa9Mw