ਗੁਜਰਾਤ ਦੇ ਨਵੇਂ ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ,13ਸਤੰਬਰ(ਵਿਸ਼ਵ ਵਾਰਤਾ)- ਭੁਪੇਂਦਰ ਪਟੇਲ ਗੁਜਰਾਤ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਕਿਹਾ ਕਿ ਪਟੇਲ ਅੱਜ ਮੁੱਖ ਮੰਤਰੀ ਵਜੋਂ ਇਕੱਲੇ ਸਹੁੰ ਚੁੱਕਣਗੇ। ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਜਾਵੇਗਾ। ਦੇਰ ਸ਼ਾਮ ਉਹ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਿਲੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।






















