ਆਈਪੀਐਲ 2023: ਗੁਜਰਾਤ ਟਾਈਟਨਸ ਬਨਾਮ ਦਿੱਲੀ ਕੈਪੀਟਲਸ
ਗੁਜਰਾਤ ਨੇ ਲਗਾਤਾਰ ਦਰਜ ਕੀਤੀ ਦੂਜੀ ਜਿੱਤ
ਚੰਡੀਗੜ੍ਹ,5ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ 7ਵੇਂ ਮੈਚ ‘ਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਨੇ ਦਿੱਲੀ ਕੈਪੀਟਲਸ ‘ਤੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਦਿੱਲੀ ਕੈਪੀਟਲਸ ਨੇ ਗੁਜਰਾਤ ਟਾਈਟਨਸ ਨੂੰ 163 ਦੌੜਾਂ ਦਾ ਟੀਚਾ ਦਿੱਤਾ ਸੀ। ਟੀਮ ਨੇ ਆਪਣੇ ਘਰੇਲੂ ਮੈਦਾਨ ‘ਤੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 8 ਵਿਕਟਾਂ ‘ਤੇ 162 ਦੌੜਾਂ ਬਣਾਈਆਂ ਸਨ। ਜਿਸ ਦੇ ਜਵਾਬ ਵਿੱਚ ਗੁਜਰਾਤ ਦੇ ਬੱਲੇਬਾਜ਼ਾਂ ਨੇ 18.1 ਓਵਰਾਂ ‘ਚ 4 ਵਿਕਟਾਂ ‘ਤੇ 163 ਦੌੜਾਂ ਦਾ ਟੀਚਾ ਹਾਸਲ ਕਰ ਲਿਆ।