ਗੁਜਰਾਤ ਵਿੱਚ ਵੀ ਵੱਜਿਆ ਵਿਧਾਨ ਸਭਾ ਚੋਣਾਂ ਦਾ ਬਿਗੁਲ
ਚੋਣ ਕਮਿਸ਼ਨ ਨੇ ਤਰੀਕਾਂ ਦਾ ਕੀਤਾ ਐਲਾਨ
ਚੰਡੀਗੜ੍ਹ 3 ਨਵੰਬਰ(ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖਬਰ ਗੁਜਰਾਤ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਗੁਜਰਾਤ ਵਿੱਚ 2 ਗੇੜਾਂ ਵਿੱਚ ਚੋਣਾਂ ਹੋਣਗੀਆਂ । ਚੋਣਾਂ ਲਈ ਨੋਟਿਫਿਕੇਸ਼ਨ 5 ਨਵੰਬਰ ਨੂੰ ਜਾਰੀ ਹੋ ਜਾਵੇਗਾ। ਇਸ ਦੇ ਨਾਲ ਹੀ 1 ਅਤੇ 5 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 8 ਦਸੰਬਰ ਨੂੰ ਨਤੀਜੇ ਆਉਣਗੇ।