ਦਿੱਲੀ ਕਮੇਟੀ ਨੇ ਗੁਰਦਵਾਰੇ ਦੇ ਤਸਵੀਰਾ ਸਹਿਤ ਸਬੂਤ ਪੇਸ਼ ਕੀਤੇ

ਚੰਡੀਗੜ 24 ਅਪ੍ਰੈਲ( ਵਿਸ਼ਵ ਵਾਰਤਾ)-ਪਾਕਿਸਥਾਨ ਵਿੱਚ ਸਿੱਖਾਂ ਦੇ ਗੁਰਦਵਾਰਿਆਂ ਨੂੰ ਮਸਜਿਦਾ ਵਿੱਚ ਤਬਦੀਲ ਕਰਨਾ ਤੇ ਸਿੱਖਾਂ ਤੇ ਹਮਲੇ ਕਰਨ ਦੀਆਂ ਘਟਨਾਵਾਂ ਅਖਬਾਰਾਂ ਦੀਆਂ ਸੁਰਖੀਆਂ ਬਣਦੀਆ ਰਹੀਆ ਹਨ। ਪਰ ਹੁਣ ਜਿਸ ਭਾਰਤ ਨੂੰ ਸਿੱਖਾਂ ਨੇ ਭਾਰੀਆਂ ਕੁਰਬਾਨੀਆ ਕਰਕੇ ਅਜ਼ਾਦ ਕਰਵਾਇਆ । ਉਸ ਦੇਸ਼ ਵਿੱਚ ਹੀ ਸਿੱਖਾਂ ਦੇ ਗੁਰਦਵਾਰੇ ਮਹਿਫੂਜ਼ ਨਹੀ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿ ਦੱਸਿਆ ਕਿ ਇਸਦੀ ਤਾਜਾ ਘਟਨਾ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦਿੱਤਾ ਗਿਆ ਹੈ। 8 ਅਪ੍ਰੈਲ ਨੂੰ ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹੁਣ ਇਸ ਗੁਰਦਵਾਰਾ ਸਾਹਿਬ ਦੇ ਅਸਥਾਨ ਨੂੰ ਬੋਧੀ ਅਸਥਾਨ ਵਜੋਂ ਤਬਦੀਲ ਕੀਤਾ ਜਾ ਚੁੱਕਾ ਹੈ। ਜਦਕਿ ਅਸਲੀਅਤ ਹੈ ਕਿ ਇਥੇ ਪਹਿਲਾ ਗੁਰਦਵਾਰਾ ਸਾਹਿਬ ਮੌਜੂਦ ਸੀ। ਜਿਸ ਦੀਆਂ 2017 ਵਿੱਚ ਉਸ ਸਮੇਂ ਦੇ ਆਜ ਤੱਕ ਦੇ ਰਿਪੋਟਰ ਸ ਤੇਜਵੰਤ ਸਿੰਘ ਚੱਬਾ ਵਲੋਂ ਗੁਰਦਵਾਰਾ ਸਾਹਿਬ ਦੀਆਂ ਖਿੱਚੀਆਂ ਤਸਵੀਰਾਂ ਅੱਜ ਪ੍ਰੈਸ ਨੂੰ ਸਬੂਤ ਵਜੋਂ ਪੇਸ਼ ਕਰ ਰਹੇ ਹਾਂ।ਇਸ ਗੁਰਦਵਾਰਾ ਸਾਹਿਬ ਦੀ ਵੀਡੀਓ ਵੀ ਸਾਡੇ ਪਾਸ ਮੌਜੂਦ ਹੈ ਲੋੜ ਪੈਣ ਤੇ ਉਹ ਵੀ ਜਾਰੀ ਕਰ ਦਿੱਤੀ ਜਾਵੇਗੀ । ਇਸ ਗੁਰਦਵਾਰਾ ਸਾਹਿਬ ਦੇ ਵਿਕਾਸ ਲਈ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਨੇ ਅਹਿਮ ਸੇਵਾ ਨਿਭਾਈ ਸੀ ।
ਸ ਭੋਮਾ ਨੇ ਇਸ ਕਾਰਵਾਈ ਨੂੰ
ਨੂੰ ਸਿੱਖਾਂ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਧਰਮ ਅਸਥਾਨ ਨੂੰ ਹੋਰ ਧਰਮ ਦੇ ਕੇਂਦਰ ਵਿਚ ਤਬਦੀਲ ਕਰ ਦੇਣਾ ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਦੇਸ਼ਾਂ ਦੀ ਧਾਰਮਿਕ ਯਾਤਰਾ ਕੀਤੀ ਸੀ, ਜਿਸ ਨੂੰ ਸਿੱਖ ਇਤਿਹਾਸ ਵਿਚ ਉਦਾਸੀਆਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਜਿਥੇ ਉਹਨਾਂ ਭੁੱਲੇ ਭਟਕੇ ਲੋਕਾਂ ਨੂੰ ਤਰਕ ਤੇ ਦਲੀਲ ਨਾਲ ਸਿੱਧੇ ਰਸਤੇ ਪਾਇਆ ।ਬਿਆਨ ਦੇ ਅਖੀਰ ਵਿੱਚ ਸ ਭੋਮਾ ਨੇ ਦੱਸਿਆ ਕਿ ਗੁਰਦਵਾਰਾ ਸਾਹਿਬ ਦੀ ਮੁੜ ਉਸਾਰੀ ਲਈ ਧਰਮ ਪ੍ਰਚਾਰ ਕਮੇਟੀ ਪੰਜਾਬ ਦਾ ਇੱਕ ਉੱਚ ਪੱਧਰੀ ਵਫਦ ਜਲਦੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ ਇਕਬਾਲ ਸਿੰਘ ਲਾਲਪੁਰਾ ਨੂੰ ਮਿਲੇਗਾ ।























