ਨਹੀਂ ਰੁਕ ਰਹੀਆਂ ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ!
ਗੁਰਦਾਸਪੁਰ ਦੇ ਪਿੰਡ ਵਿੱਚ ਜ਼ਮੀਨੀ ਵਿਵਾਦ ਭਖਿਆ ਗੋਲੀਬਾਰੀ ਵਿੱਚ ਤਿੰਨ ਦੀ ਮੌਕੇ ਤੇ ਮੌਤ
ਚੰਡੀਗੜ੍ਹ,4 ਅਪ੍ਰੈਲ(ਵਿਸ਼ਵ ਵਾਰਤਾ) ਪੰਜਾਬ ਦੀ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜਦੀ ਨਜ਼ਰ ਆ ਰਹੀ ਹੈ। ਪਿੱਛਲੇ ਦਿਨਾਂ ਵਿੱਚ ਗੋਲੀਬਾਰੀ ਦੀਆਂ ਇੱਕ ਤੋਂ ਬਾਅਦ ਇੱਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਅੱਜ ਗੁਰਦਾਸਪੁਰ ਦੇ ਪਿੰਡ ਫੁੱਲੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਗੋਲੀਬਾਰੀ ਹੋਈ ਹੈ। ਇਸ ਦੌਰਾਨ ਇਕ ਪੰਚਾਇਤ ਮੈਂਬਰ ਸਮੇਤ ਤਿੰਨ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।