ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ
ਸਰਹੱਦ ਪਾਰੋਂ ਆਈ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ
ਚੰਡੀਗੜ੍ਹ 7 ਫਰਵਰੀ(ਵਿਸ਼ਵ ਵਾਰਤਾ ਬਿਉਰੋ )- ਪੰਜਾਬ ਦੇ ਅੰਮ੍ਰਿਤਸਰ ‘ਚ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਪੁਲਸ ਨੇ ਇਕ ਤਸਕਰ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਕਾਊਂਟਰ ਇੰਟੈਲੀਜੈਂਸ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਕਰੀਬ 4 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਸ਼ੱਕ ਹੈ ਕਿ ਇਹ ਖੇਪ ਸਰਹੱਦ ਪਾਰ ਤੋਂ ਲਿਆਂਦੀ ਗਈ ਹੈ। ਪੁਲਿਸ ਫੜੇ ਗਏ ਤਸਕਰ ਤੋਂ ਪੁੱਛਗਿੱਛ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਗ੍ਰਿਫਤਾਰ ਨੌਜਵਾਨ ਗੁਰਦਾਸਪੁਰ ਦੇ ਕਾਦੀਆਂ ਦਾ ਰਹਿਣ ਵਾਲਾ ਹੈ। ਸੀ.ਆਈ.ਗੁਰਦਾਸਪੁਰ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਾਮੀ ਤਸਕਰ ਖੇਪ ਬਰਾਮਦ ਕਰਨ ਲਈ ਅੰਮ੍ਰਿਤਸਰ ਬਾਰਡਰ ‘ਤੇ ਗਿਆ ਸੀ। ਜਿਸ ਤੋਂ ਬਾਅਦ ਸੀਆਈ ਟੀਮ ਨੇ ਸੂਚਨਾ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਨਾਲ ਲੈ ਕੇ ਇਹ ਕਾਰਵਾਈ ਕੀਤੀ ਗਈ। ਕਸਬਾ ਰਮਦਾਸ ਦੇ ਬੱਸ ਸਟੈਂਡ ਤੋਂ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਹੈਰੋਇਨ ਦੀ ਖੇਪ ਲੈਣ ਲਈ ਅੰਮ੍ਰਿਤਸਰ ਬਾਰਡਰ ‘ਤੇ ਪਹੁੰਚਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਆਈ ਹੈ ਅਤੇ ਇਸ ਨੂੰ ਪਾਕਿ ਸਮੱਗਲਰਾਂ ਨੇ ਡਰੋਨ ਰਾਹੀਂ ਭੇਜਿਆ ਹੈ।