ਗੁਰਦਾਸਪੁਰ ਬਾਰਡਰ ‘ਤੇ ਬੀਐਸਐਫ ਨੇ ਬਰਾਮਦ ਕੀਤਾ ਪਾਕਿਸਤਾਨੀ ਡਰੋਨ, ਹੈਰੋਇਨ ਦੀ ਖੇਪ ਵੀ ਮਿਲੀ
ਚੰਡੀਗੜ੍ਹ 3 ਜਨਵਰੀ(ਵਿਸ਼ਵ ਵਾਰਤਾ)-ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਦੇ ਗੁਰਦਾਸਪੁਰ ਸਰਹੱਦ ‘ਤੇ 2023 ਦਾ ਪਹਿਲਾ ਪਾਕਿਸਤਾਨੀ ਡਰੋਨ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਡਰੋਨ ਦੇ ਨਾਲ ਹੀ ਜਵਾਨਾਂ ਨੇ 1 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਹੈ।ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਪੁਰਾਣਾ ਟੁੱਟਿਆ ਹੋਇਆ ਹੈਕਸਾਕਾਪਟਰ ਡਰੋਨ ਹੈ।ਇਸ ਡਰੋਨ ਨਾਲ 1 ਕਿਲੋ ਹੈਰੋਇਨ ਦੀ ਖੇਪ ਵੀ ਬੰਨ੍ਹੀ ਗਈ ਸੀ। ਜਿਸ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ। ਜਦਕਿ ਫੋਰੈਂਸਿਕ ਜਾਂਚ ਲਈ ਡਰੋਨ ਵੀ ਭੇਜਿਆ ਗਿਆ ਹੈ।
02/01/2023
Recovery of Pak drone in Distt – GurdaspurAn old broken Pak Hexacopter with consignment appx – 782 Gms suspected Heroin was recovered at a distance of 2 km from the border fence near Village – Ghaniake Bet, Distt – Gurdaspur.#JaiHind pic.twitter.com/jQIIqxNG5K
— BSF PUNJAB FRONTIER (@BSF_Punjab) January 3, 2023