ਚੰਡੀਗੜ, 21 ਸਤੰਬਰ (ਵਿਸ਼ਵ ਵਾਰਤਾ)-ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ-2017 ਲਈ ਅੱਜ ਚਾਰ ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਹਨ। ਇਸ ਤਰ•ਾਂ ਹੁਣ ਤਕ ਜ਼ਿਮਨੀ ਚੋਣ ਲਈ ਪੰਜ ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਹਨ।
01 ਗੁਰਦਾਸਪੁਰ ਜ਼ਿਮਨੀ ਚੋਣ ਲਈ ‘ਆਪ’ ਪਾਰਟੀ ਵਲੋਂ ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਕੁਮਾਰ ਖਜੂਰੀਆ ਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਉਨਾਂ ਦੀ ਧਰਮਪਤਨੀ ਸ੍ਰੀਮਤੀ ਤ੍ਰਿਪਤਾ ਕੁਮਾਰੀ, ਹਿੰਦੋਸੰਤਾਨ ਸ਼ਕਤੀ ਸੈਨਾ ਪਾਰਟੀ ਵਲੋਂ ਸ੍ਰੀ ਰਜਿੰਦਰ ਸਿੰਘ ਤੇ ਮੇਘ ਦਿਸ਼ਮ ਪਾਰਟੀ ਵੱਲੋ ਸੰਤੋਸ਼ ਕੁਮਾਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਲਈ ਨਾਮਜ਼ਦਗੀਆਂ 22 ਸਤੰਬਰ 2017 ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ।
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...