
ਚੰਡੀਗੜ੍ਹ, 16 ਸਤੰਬਰ: ਗੁਰਦਾਸਪੁਰ ਲੋਕ ਸਭਾ ਸੀਟ ਲਈ ਨਾਮਜਦਗੀ ਦੀ ਪ੍ਰਕਿਰਿਆ 15 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਪਰ ਦੂਜੇ ਦਿਨ ਵੀ ਕਿਸੇ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਦਫਤਰ, ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ ਪਰ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਦਾਖਲ ਨਹੀਂ ਕੀਤਾ ਗਏ। ਬੁਲਾਰੇ ਨੇ ਦੱਸਿਆ ਕਿ ਮਿਤੀ 17 ਸਤੰਬਰ, 2017 ਦਿਨ ਐਤਵਾਰ ਨੂੰ ਨੈਗੀਸ਼ੀਏਬਲ ਐਕਟ 1881 ਅਧੀਨ ਛੁੱਟੀ ਹੋਣ ਕਾਰਨ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ।