
ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) : ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ| ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਮ ਦਾ ਰਸਮੀ ਐਲਾਨ ਕੀਤਾ| ਸੁਨੀਲ ਜਾਖੜ 22 ਸਤੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ|
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਸੀਟ ਉਤੇ 11 ਅਕਤੂਬਰ ਨੂੰ ਮਤਦਾਨ ਹੋਵੇਗਾ ਅਤੇ 15 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ ਹੋਵੇਗਾ| ਇਹ ਸੀਟ ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਕਾਰਨ 24 ਅਪ੍ਰੈਲ ਨੂੰ ਖਾਲੀ ਹੋਈ ਸੀ| ਇਸ ਸੀਟ ਲਈ ਨਾਮਜ਼ਦਗੀਆਂ ਦੀ ਸਿਲਸਿਲਾ ਜਾਰੀ ਹੈ, ਜੋ ਕਿ 22 ਸਤੰਬਰ ਤੱਕ ਚੱਲੇਗਾ|
ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ
ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 6.78...





















