ਚੰਡੀਗੜ੍ਹ,20 ਫਰਵਰੀ(ਵਿਸ਼ਵ ਵਾਰਤਾ)- ਗੁਰਦੀਪ ਸਿੰਘ ਬਰਾੜ ਜੋ ਕਿ ਪਿਛਲੇ ਦਿਨੀਂ 14 ਫਰਵਰੀ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ, ਉਹਨਾਂ ਦੀ ਆਤਮਿਤ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 23 ਫਰਵਰੀ 2024, ਦਿਨ ਸ਼ੁੱਕਰਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਚੱਕ ਸ਼ੇਰੇਵਾਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਹੋੋਵੇਗੀ।
ਗੁਰਦੀਪ ਸਿੰਘ ਬਰਾੜ ਦੇ ਦਿਹਾਂਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।