ਚੰਡੀਗੜ੍ਹ 10 ਜੂਨ ( ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਗੁਰਦੀਪ ਸਿੰਘ ਜ਼ਿਲ੍ਹਾ ਅਟਾਰਨੀ ਪੰਜਾਬ ਚੰਡੀਗੜ੍ਹ ਨੂੰ ਬਤੌਰ ਸੰਯੁਕਤ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਭਾਗ ਪੰਜਾਬ ਪਦਉੱਨਤ ਕੀਤਾ ਗਿਆ ਹੈ । ਇਸ ਤੋਂ ਇਲਾਵਾ ਅਮਰਜੀਤ ਸਿੰਘ ਜ਼ਿਲ੍ਹਾ ਅਟਾਰਨੀ ਰੂਪਨਗਰ ਅਤੇ ਜਤਿੰਦਰਜੀਤ ਸਿੰਘ ਨੂੰ ਵੀ ਬਤੌਰ ਸੰਯੁਕਤ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ । ਕਾਬਿਲੇਗੌਰ ਹੈ ਕਿ ਗੁਰਦੀਪ ਸਿੰਘ ਨੇ ਬਤੌਰ ਸਹਾਇਕ ਜ਼ਿਲ੍ਹਾ ਅਟਾਰਨੀ ਅਨੰਦਪੁਰ ਸਾਹਿਬ ਵਿਖੇ ਸਾਲ 2002 ਤੋਂ 2010 ਤੱਕ ਸ਼ਾਨਦਾਰ ਸੇਵਾਵਾਂ ਨਿਭਾਈਆਂ । ਉਹ ਜ਼ਿਲ੍ਹਾ ਮੋਹਾਲੀ ਵਿਖੇ ਬਤੌਰ ਡੀਐੱਲਏ ਅਤੇ ਜ਼ਿਲ੍ਹਾ ਅਟਾਰਨੀ ਤੈਨਾਤ ਰਹੇ। ਉਨ੍ਹਾਂ ਨੇ ਬਹੁਤ ਹੀ ਮਹੱਤਵਪੂਰਣ ਕਤਲ ਕੇਸਾਂ, ਰੇਪ ਕੇਸਾਂ ਅਤੇ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸਰਕਾਰ ਦੀ ਪੈਰਵੀ ਕੀਤੀ।
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ...