ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ
ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਚ ਵੱਧ ਚੜਕੇ ਯੋਗਦਾਨ ਪਾਉਣ ਲਈ ਨੋਜਵਾਨ
ਪੀੜੀ ਅੱਗੇ ਆਏ- ਪਿ੍ਰਤਪਾਲ ਸਿੰਘ
ਲੁਧਿਆਣਾ, 24 ਮਾਰਚ (ਰਾਜਕੁਮਾਰ ਸ਼ਰਮਾ) ਬਾਣੀ ਅਤੇ ਬਾਣੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਦੇ ਮਕਸਦ ਦੇ ਤਹਿਤ ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫੀਲਡ ਗੰਜ ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਦਾ ਆਯੋਜਨ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ। ਜਿਸ ਵਿਚ ਸੰਗਤਾਂ ਨੇ ਵੱਧ ਚੜਕੇ ਸ਼ਮੂਲੀਅਤ ਕਰਦਿਆਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਆਪਣੇ ਜੱਥੇ ਨਾਲ ਮਿਲਕੇ ਸ੍ਰੀ ਜਪੁਜੀ ਸਾਹਿਬ ਅਤੇ ਚੋਪਈ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਚ ਕੀਤੇ। ਅਕਾਲ ਸਹਾਏ ਕੀਰਤਨੀ ਜੱਥੇ ਅਤੇ ਬੀਬੀ ਸਿਮਰਨ ਕੋਰ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਗੁਰਦਾਸ ਗੁਰਮਤਿ ਮਿਸਨਰੀ ਕਾਲਜ ਦੇ ਵਿਦਿਆਰਥੀਆਂ ਨੇ ਭਾਈ ਬਲਵਿੰਦਰ ਸਿੰਘ ਨਾਲ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਦਿਆਂ ਸੰਗਤਾਂ ਨੂੰ ਨਿਤਨੇਮ ਨਾਲ ਜੁੜਨ ਦੀ ਅਪੀਲ ਕੀਤੀ। ਸਿੱਖ ਵਿਦਵਾਨ ਗਿਆਨੀ ਹਰਜੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਚੋਂ ਵਿਆਖਿਆ ਕਰਕੇ ਗੁਰਬਾਣੀ ਨਾਲ ਜੁੜਨ ਦਾ ਸੱਦਾ ਦਿੱਤਾ।
ਸ੍ਰੋਮਣੀ ਗੁਰਦੁਆਰਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਰਾਗੀ ਜੱਥੇ ਨੂੰ ਸਿਰੋਪਾਓ ਭੇਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਂ ਪ੍ਰਕਾਸ ਪੁਰਬ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਵਿੱਚ ਸੰਗਤਾਂ ਵੱਧ ਚੜਕੇ ਸ਼ਮੂਲੀਅਤ ਕਰਨ। ਇਸ ਗੁਰਮਤਿ ਸਮਾਗਮ ਵਿੱਚ ਸ੍ਰੋਮਣੀ ਕਮੇਟੀ ਮੈਂਬਰ ਬੀਬੀ ਰਜਿੰਦਰ ਕੌਰ, ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਅਮਰਜੀਤ ਸਿੰਘ ਹੈਪੀ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਗਜੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਦੂਆ, ਹਰਜੋਤ ਸਿੰਘ ਹੈਰੀ, ਅਰਵਿੰਦਰ ਸਿੰਘ ਧੰਜਲ ਸਮੇਤ ਸੰਗਤਾਂ ਨੇ ਨੇ ਹਾਜਰੀ ਭਰੀ। ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ।