ਗੁਰਦੁਆਰਾ ਸਾਹਿਬ ਤੋਂ ਪਰਤ ਰਹੇ ਗ੍ਰੰਥੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਚੰਡੀਗੜ੍ਹ,31ਮਾਰਚ(ਵਿਸ਼ਵ ਵਾਰਤਾ)- ਤਰਨਤਾਰਨ ਦੇ ਪਿੰਡ ਬਾਣੀਆਂ ਤੋਂ ਇਕ ਖੌਫਨਾਕ ਖ਼ਬਰ ਸਾਹਮਣੇ ਆਈ ਹੈ। ਜਿਥੇ ਗੁਰਦੁਆਰਾ ਸਾਹਿਬ ’ਚੋਂ ਰਾਹਿਰਾਸ ਸਾਹਿਬ ਦਾ ਪਾਠ ਕਰਕੇ ਪਰਤ ਰਹੇ ਗ੍ਰੰਥੀ ਉਪਰ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਗ੍ਰੰਥੀ ਦੀ ਇਕ ਲੱਤ ਵੱਢ ਦੇ ਨਾਲ ਲੈ ਗਏ ਅਤੇ ਇਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਮੌਕੇ ’ਤੇ ਪਹੁੰਚੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਗੰਭੀਰ ਹਾਲਤ ਵਿਚ ਜ਼ਖ਼ਮੀ ਗ੍ਰੰਥੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।























