ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਵਿਖੇ ਲਾਇਆ ਗਿਆ ਅੱਖਾਂ ਦਾ ਮੁਫਤ ਜਾਂਚ ਤੇ ਆਪ੍ਰੇਸ਼ਨ ਕੈਂਪ
ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤੀ ਗਈ ਕੈਂਪ ਦੀ ਅਰੰਭਤਾ
ਐੱਸ ਏ ਐਸ ਨਗਰ, 25 ਫਰਵਰੀ (ਵਿਸ਼ਵ ਵਾਰਤਾ )- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ ਸੈਕਟਰ 82 ਵਿਖੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਅਤੇ ਡਾਕਟਰ ਪੀ ਜੈ ਸਿੰਘ ਐਮ ਡੀ ਟਾਇਨੋਰ ਮੋਹਾਲੀ ਦੇ ਉਪਰਾਲੇ ਸਦਕਾ ਅੱਖਾਂ ਦਾ ਮੁਫਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ। ਇਸ ਕੈਂਪ ਦੀ ਅਰੰਭਤਾ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਵੱਲੋਂ ਸਮੇਂ ਸਮੇਂ ਤੇ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ ਅਤੇ ਇਹ ਕੈਪ ਲਾਇਆ ਜਾ ਰਿਹਾ ਹੈ ਅਤੇ ਲੋੜਵੰਦ ਲੋਕ ਲਾਹਾ ਲੈ ਰਹੇ ਹਨ। ਓਹਨਾ ਕਿਹਾ ਕਿ
ਡਾਕਟਰ ਪੀ ਜੈ ਸਿੰਘ ਐਮ ਡੀ ਟਾਇਨੋਰ ਮੋਹਾਲੀ ਨੇ ਬੜਾ ਚੰਗਾ ਉਪਰਾਲਾ ਕੀਤਾ ਕਿ ਲੋੜਵੰਦਾ ਦੀ ਮਦਦ ਕੀਤੀ ਹੈ ।ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਜੇ ਪੀ ਸਿੰਘ ਨੇ ਕਿਹਾ ਕਿ ਹਰ ਸਾਲ ਇਹ ਕੈਂਪ ਲਾਏ ਜਾ ਰਹੇ ਹਨ ਅਤੇ ਇਸ ਕੈਂਪ ਜਿੱਥੇ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ ਉਥੇ ਨਾਲ ਹੀ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਂਦੇ ਹਨ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਸੰਤ ਵੱਲੋਂ ਸੰਗਤ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਕੈਂਪ ਵਿੱਚ 345 ਮਰੀਜ਼ਾ ਦੀ ਜਾਂਚ ਕੀਤੀ ਅਤੇ 100 ਮਰੀਜਾਂ ਨੂੰ ਅਪ੍ਰੇਸ਼ਨ ਲਈ ਹਸਪਤਾਲ ਭੇਜਿਆ ਗਿਆ।ਜਿੱਥੇ ਜਾਚ ਕਰਕੇ ਓਹਨਾ ਦੇ ਅਪ੍ਰੇਸ਼ਨ ਕੀਤੇ ਜਾਣਗੇ। ਇਸ ਮੌਕੇ ਬਾਬਾ ਉਮਰਾਓ ਸਿੰਘ,ਜਗਦੀਪ ਸਿੰਘ,ਜਤਿੰਦਰ ਕੌਰ,ਕੁਲਵੰਤ ਕੌਰ,ਜੀ ਐੱਸ ਸਚਰ,ਮਨਜੀਤ ਸਿੰਘ,
ਕਮਲਜੀਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।