ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਭਾਜਪਾ ਆਗੂ ਅੱਜ ਹੋਣਗੇ ਨਤਮਸਤਕ
ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)-ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ‘ਤੇ ਮਨਾਏ ਜਾਂਦੇ ਵੀਰ ਬਾਲ ਦਿਵਸ ਮੌਕੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਲੀਡਰਸ਼ਿਪ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਵੇਗੀ। ਗੁਰੂ ਜੀ ਦਾ ਆਸ਼ੀਰਵਾਦ ਲੈਣ ਵਾਲੇ ਆਗੂਆਂ ਵਿੱਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਦੇ ਆਗੂ ਸ਼ਾਮਲ ਹਨ। ਪੰਜਾਬ ਭਾਜਪਾ ਦੇ ਸਾਰੇ ਆਗੂ ਅੱਜ ਦੁਪਹਿਰ 12 ਵਜੇ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮਾਤਾ ਗੁਜਰੀ ਲੰਗਰ ਹਾਲ ਦੇ ਬਾਹਰ ਮੀਡੀਆ ਨਾਲ ਗੱਲਬਾਤ ਵੀ ਕਰਨਗੇ।























