ਅੰਮ੍ਰਿਤਸਰ, 29 ਜੂਨ (ਵਿਸ਼ਵ ਵਾਰਤਾ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ਮੌਕੇ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦ ਕਰਨਾ ਇਕ ਚੰਗਾ ਉੱਦਮ ਹੈ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਐਡੀ: ਮੈਨੇਜਰ ਸ. ਸੁਖਰਾਜ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ ਤੇ ਸ. ਇਕਬਾਲ ਸਿੰਘ ਮੁਖੀ, ਸ. ਹਰਭਜਨ ਸਿੰਘ ਵਕਤਾ ਇੰਚਾਰਜ ਪਬਲੀਸਿਟੀ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਮੀਤ ਮੈਨੇਜਰ ਸ. ਜਗਤਾਰ ਸਿੰਘ, ਸ. ਕਾਬਲ ਸਿੰਘ, ਸ. ਜਤਿੰਦਰ ਸਿੰਘ ਲਾਲੀ ਆਦਿ ਮੌਜੂਦ ਸਨ।
HUKAMNAMA : 🙏🌹 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
HUKAMNAMA : 🙏🌹 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 AMRIT VELE DA HUKAMNAMA SRI DARBAR SAHIB, SRI...