ਹੁਸ਼ਿਆਰਪੁਰ, 25 ਜੂਨ (ਵਿਸ਼ਵ ਵਾਰਤਾ):- ਧੰਨ-ਧੰਨ ਸੰਤ ਬਾਬਾ ਹੀਰਾ ਸਿੰਘ ਜੀ ਦੀ 82ਵੀਂ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਗੁਰਦੁਆਰਾ ਸੰਤ ਬਾਬਾ ਹੀਰਾ ਸਿੰਘ ਜੀ ਪਿੰਡ ਸਿੰਗੜੀਵਾਲਾ ਜਲੰਧਰ ਰੋਡ ਹੁਸ਼ਿਆਰਪੁਰ ਵਿਖੇ ਬੜੀ ਸਾਦਾ ਅਤੇ ਸੰਖੇਪ ਢੰਗ ਨਾਲ ਆਯੋਜਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲਾ ਮੁੱਖ ਸੇਵਾਦਾਰ ਨੇ ਦੱਸਿਆ ਕਿ ਸੰਸਾਰ ਵਿਆਪੀ ਮਹਾਂਮਾਰੀ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਇਸ ਸੰਖੇਪ ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ ਅਤੇ ਵਾਹਿਗੁਰੂ ਨਾਮ ਸਿਮਰਨ ਕੀਤਾ ਗਿਆ। ਇਸ ਮੌਕੇ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਤ ਬਾਬਾ ਹਰਮਨਜੀਤ ਸਿੰਘ ਨੇ ਕਿਹਾ ਕਿ ਨਾਮ ਬਾਣੀ ਨਾਲ ਜੁੜ ਕੇ ਮਨ ਦੀ ਬੇਚੈਨੀ ਦੂਰ ਹੋ ਸਕਦੀ ਹੈ ਅਤੇ ਆਤਮਿਕ ਸ਼ਾਂਤੀ ਦਾ ਪਰਮ ਆਨੰਦ ਹਾਸਿਲ ਕੀਤਾ ਜਾ ਸਕਦਾ ਹੈ।ਉਨ੍ਹਾਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜ ਕੇ ਜਨਮ ਸਫਲਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੰਗਤਾਂ ਨੇ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋ ਕੇ ਸੰਤ ਬਾਬਾ ਹੀਰਾ ਸਿੰਘ ਜੀ ਮਹਾਰਾਜ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਮਾਗਮ ਦੌਰਾਨ ਸੰਤ ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲਾ ਦੇ ਨਿਰਦੇਸ਼ਾਂ ‘ਤੇ ਕਰੋਨਾ ਮਹਾਂਮਾਰੀ ਨੂੰ ਵੇਖਦਿਆਂ ਸੰਗਤਾਂ ਦਾ ਇੱਕਠ ਹੋਣ ਤੋਂ ਰੋਕਣ ਅਤੇ ਸਮਾਜਿਕ ਦੂਰੀ ਅਤੇ ਸੈਨੇਟਾਈਜ਼ਰ ਨਾਲ ਸਾਫ ਸਫਾ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਗੁਰੂ ਕਾ ਲੰਗਰ ਤਿਆਰ ਕਰਕੇ ਲੋੜਵੰਦਾਂ ਨੂੰ ਵੰਡਿਆ ਗਿਆ।ਸਮਾਗਮ ਦੌਰਾਨ ਨੌਜਵਾਨ ਕਲੱਬਾਂ ਦੇ ਸੇਵਾਦਾਰਾਂ ਵੱਲੋਂ ਨਿਭਾਈਆਂ ਵਿਸ਼ੇਸ਼ ਸੇਵਾਵਾਂ ਲਈ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਸੰਤ ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲਾ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸਰਬਜੀਤ ਸਿੰਘ ਧਾਮੀ,ਸਰਪੰਚ ਸੁਖਚੈਨ ਸਿੰਘ,ਚਰਨ ਵਰਿੰਦਰ ਸਿੰਘ,ਜਸਪਾਲ ਸਿੰਘ ਮੰਡੇਰ,ਪ੍ਰਕਾਸ਼ ਸਿੰਘ,ਹਰਬਿੰਦਰ ਸਿੰਘ, ਹਰਮਨਜੀਤ ਸਿੰਘ ਭੱਟੀ,ਜਰਨੈਲ ਸਿੰਘ,ਰਣਜੀਤ ਸਿੰਘ,ਅਮਰੀਕ ਸਿੰਘ,ਨਰਿੰਦਰ ਸਿੰਘ ਆਦਿ ਹਾਜ਼ਿਰ ਸਨ।
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...