ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ
ਗੁਰਨਾਮ ਸਿੰਘ ਚਡੂਨੀ ਦੇ ਖਿਲਾਫ ਹੋਈਆਂ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ
ਚਡੂਨੀ ਖਿਲਾਫ ਐਕਸ਼ਨ ਲੈਣ ਦੀ ਉੱਠੀ ਮੰਗ
ਚਡੂਨੀ ਨੇ ਕਿਹੜੀ ਦਿੱਤੀ ਸੀ ਸਲਾਹ ਕਿ ਖਿਲਾਫ ਹੋਈਆਂ ਕਿਸਾਨ ਜੱਥੇਬੰਦੀਆਂ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ) ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਾਲੇ ਖੇਤੀ ਕਾਨੂੰਨਾ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਇੱਕ ਆਗੂ ਗੁਰਨਾਮ ਸਿੰਘ ਚਡੂਨੀ ਵੱਲੋਂ ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲੈਣ ਦੀ ਸਲਾਹ ਨੂੰ ਲੈ ਕੇ ਪੰਜਾਬ ਦੀ 32 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਵਿਰੋਧ ਕਰਨਾ ਸ਼ੁਰੂ ਕਰਨਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਗੁਰਨਾਮ ਸਿੰਘ ਚਡੂਨੀ ਦੇ ਖਿਲਾਫ ਐਕਸ਼ਨ ਲੈਣ ਦੀ ਮੰਗ ਕੀਤੀ ਹੈ।
ਉਹਨਾਂ ਨੇ ਇਹ ਮਾਮਲਾ ਪਿਛਲੇ 7 ਮਹੀਨਿਆਂ ਤੋਂ ਸਫਲਤਾ ਪੂਰਵਕ ਅੰਦੋਲਨ ਚਲਾ ਰਹੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਰੱਖਣ ਦਾ ਫੈਸਲਾ ਲਿਆ ਹੈ।
ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਸਰਦਾਰ ਚਡੂਨੀ ਨੇ ਅਜਿਹਾ ਕਰਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ।ਕਿਉਂਕਿ ਕਿਸਾਨ ਜੱਥੇਬੰਦੀਆਂ ਨੇ ਇਹ ਫੈਸਲਾ ਕੀਤਾ ਹੋਇਆ ਹੈ ਕਿ ਇਸ ਅੰਦੋਲਨ ਦਾ ਕਿਸੇ ਵੀ ਰਾਜਸੀ ਪਾਰਟੀ ਨਾਲ ਕੋਈ ਸੰਬੰਧ ਹੈ ਅਤੇ ਨਾ ਹੀ ਇਹ ਅੰਦੋਲਨ ਕਿਸੇ ਸਿਆਸੀ ਮਨਸੇ ਕਰਕੇ ਕੀਤਾ ਜਾ ਰਿਹਾ ਹੈ।ਇਹ ਅੰਦੋਲਨ ਸਿਰਫ ਕਿਸਾਨੀ ਮੰਗਾਂ ਨੂੰ ਲੈ ਕੇ ਹੀ ਹੈ।