ਗੁਰਪਤਵੰਤ ਸਿੰਘ ਪੰਨੂੰ ਨੇ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦਿੱਤੀ ਧਮਕੀ
ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਵੀ ਦਿੱਤੀਆਂ ਸਨ ਝੰਡਾ ਨਾ ਲਹਿਰਾਉਣ ਦੇਣ ਦੀਆਂ ਧਮਕੀਆਂ
ਚੰਡੀਗੜ੍ਹ,7 ਅਗਸਤ(ਵਿਸ਼ਵ ਵਾਰਤਾ) ਸਿੱਖਸ ਫਾਰ ਜਸਟਿਸ ਦੇ ਲੀਗਲ ਐਡਵਾਇਜ਼ਰ ਅਤੇ ਭਾਰਤ ਸਰਕਾਰ ਵੱਲੋਂ ਅੱਤਵਾਦੀ ਗਰਦਾਨੇ ਗਏ ਗੁਰਪਤਵੰਤ ਸਿੰਘ ਪੰਨੂੰ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਬੀਪੀ ਸਿੰਘ ਬਦਨੌਰ ਨੂੰ 15 ਅਗਸਤ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਕਿਸੇ ਵੀ ਤਰ੍ਹਾਂ ਦੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਤਿਰੰਗਾ ਝੰਡਾ ਨਾ ਲਹਿਰਾਉਣ ਦੇਣ ਦੀ ਧਮਕੀ ਦਿੱਤੀ ਹੈ। ਇਸਤੋਂ ਪਹਿਲਾਂ ਵੀ ਉਸਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਰਮੇਸ਼ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਸਨ ।
ਹਰਿਆਣਾ ਦੇ ਗੁਰੂਗ੍ਰਾਮ ਵਿੱਚ ਉਸ ਉੱਤੇ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਪਰਚਾ ਦਰਜ ਹੋ ਚੁੱਕਿਆ ਹੈ।