ਚੰਡੀਗੜ੍ਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 4 ਨਵੰਬਰ ਨੂੰ ਮਨਾਏ ਜਾ ਰਹੇ ਗੁਰਪੁਰਬ ‘ਤੇ ਪਟਾਕੇ ਚਲਾਉਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਬੁੱਧਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਗੁਰਪੁਰਬ ‘ਤੇ ਸ਼ਾਮ ਦੇ 6.30 ਵਜੇ ਤੋਂ ਰਾਤ ਦੇ 9.30 ਵਜੇ ਤੱਕ ਪਟਾਕੇ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਪਟਾਕਿਆਂ ਦੇ ਲਾਈਸੈਂਸ 20 ਫੀਸਦੀ ਹੀ ਰਹਿਣਗੇ।