ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜੀ
ਦਿੱਲੀ ਏਮਜ਼ ਵਿੱਚ ਭਰਤੀ
ਚੰਡੀਗੜ੍ਹ,13 ਜੁਲਾਈ(ਵਿਸ਼ਵ ਵਾਰਤਾ) ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜ ਜਾਣ ਕਾਰਨ ਉਸਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦੀ ਟੀਮ ਉਸਦੀ ਸਿਹਤ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ 6 ਜੂਨ ਨੂੰ ਵੀ ਸਿਹਤ ਵਿਗੜ ਜਾਣ ਕਾਰਨ ਰਾਮ ਰਹੀਮ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।