ਗੁਰਮੀਤ ਸਿੰਘ ਮੀਤ ਹੇਅਰ ਕੋਲੋਂ ਵਾਪਸ ਲਿਆ ਗਿਆ ਸਕੂਲ ਸਿੱਖਿਆ ਵਿਭਾਗ
ਪੜ੍ਹੋ,ਕੌਣ ਬਣਿਆ ਨਵਾਂ ਸਿੱਖਿਆ ਮੰਤਰੀ
ਚੰਡੀਗੜ੍ਹ,5 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਵੇਂ ਅਤੇ ਪੁਰਾਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਸਕੂਲ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਦਿੱਤਾ ਗਿਆ ਹੈ । ਦੱਸ ਦਈਏ ਕਿ
ਇਸ ਤੋਂ ਪਹਿਲਾਂ ਇਹ ਵਿਭਾਗ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲੋਂ ਵੀ ਸਹਿਕਾਰਤਾ ਵਿਭਾਗ ਵਾਪਸ ਲੈ ਲਿਆ ਗਿਆ ਹੈ। ਹਾਲਾਂਕਿ ਨਵੀਂ ਸੂਚੀ ਵਿੱਚ ਇਹ ਵਿਭਾਗ ਕਿਸੇ ਨੂੰ ਨਹੀਂ ਦਿੱਤਾ ਗਿਆ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੰਤਰਾਲਾ ਆਪਣੇ ਕੋਲ ਰੱਖ ਲਿਆ ਹੈ।