ਗੁਰੂਗ੍ਰਾਮ ਦੀ ਯੂਨੀਵਰਸਿਟੀ ਵਿੱਚ ਚੱਲੀ ਗੋਲੀ, ਇਕ ਦੀ ਮੌਤ
ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ)-ਹਰਿਆਣਾ ਦੇ ਗੁਰੂਗ੍ਰਾਮ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇਕ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਇਹ ਗੁਰੂਗ੍ਰਾਮ ਦੇ ਫਰੂਰਖਨਗਰ ਦੇ ਐਸਜੀਟੀ ਯੂਨੀਵਰਸਿਟੀ ਵਿੱਚ ਸ਼ੁੱਕਰਵਾਰ 8 ਅਕਤੂਬਰ ਨੂੰ ਇਕ ਵਿਦਿਆਰਥੀ ਨੂੰ ਲੱਕੀ ਨਾਮ ਦੇ ਵਿਦਿਆਰਥੀ ਜੋ ਕਾਨੂੰਨ ਦੀ ਪੜ੍ਹਾਈ ਕਰਦਾ ਹੈ ,ਨੇ ਗੋਲੀ ਮਾਰ ਦਿੱਤੀ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗਰਲਫਰੈਂਡ ਨੂੰ ਲੈ ਕੇ ਉਕਤ ਘਟਨਾ ਵਾਪਰੀ ਹੈ। ਮ੍ਰਿਤਕ ਦਾ ਨਾਮ ਵਿਨੀਤ ਦੱਸਿਆ ਜਾ ਰਿਹਾ ਜੋ MBBS ਫਾਈਨਲ ਈਅਰ ਦਾ ਵਿਦਿਆਰਥੀ ਸੀ। ਪੁਲਿਸ ਅਨੁਸਾਰ ਯੂਨੀਵਰਸਿਟੀ ਦੀ ਪਾਰਕ ਦੇ ਬਾਹਰ ਵਿਨੀਤ ਅਤੇ ਲੱਕੀ ਵਿੱਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਜਿਸਦੇ ਬਾਅਦ ਲੱਕੀ ਨੇ ਵਿਨੀਤ ਉਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਵਿਨੀਤ ਨੂੰ ਜ਼ਖਮੀ ਹਾਲਤ ਵਿੱਚ ਯੂਨੀਵਰਸਿਟੀ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਗੋਲੀ ਮਾਰਨ ਵਾਲਾ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ।