• ਸਹਿਕਾਰਤਾ ਮੰਤਰੀ ਨੇ ਮਾਰਕਫੈਡ ਵੱਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਦਾ ਕੀਤਾ ਉਦਘਾਟਨ
ਚੰਡੀਗੜ•, 4 ਜੂਨ Êਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਾਰਕਫੈਡ ਵੱਲੋਂ ਅੱਜ ਸੈਕਟਰ 35 ਸਥਿਤ ਆਪਣੇ ਮੁੱਖ ਦਫਤਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਮਾਰਕਫੈਡ ਦਫਤਰ ਵਿਖੇ ਹਰ ਸਾਲ ਲਗਾਈ ਜਾਂਦੀ ਇਸ ਛਬੀਲ ਦਾ ਉਦਘਾਟਨ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।
ਮਾਰਕਫੈਡ ਦੇ ਹਫਤਾਵਾਰੀ ਚੱਲ ਰਹੇ ਟੀ.ਵੀ. ਅਤੇ ਰੇਡੀਓ ਸੋਅ ‘ਸੋਹਣਾ ਪੰਜਾਬ’ ਦੇ ਚੌਥੇ ਵਰ•ੇ ਦੀ ਪਹਿਲੀ ਕਿਸ਼ਤ ਵਿੱਚ 8 ਜੂਨ ਨੂੰ ਡੀ.ਡੀ.ਪੰਜਾਬੀ ਉਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਮਾਰਕਫੈਡ ਦੇ ਕਰਮਚਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਦੀ ਅਦੁੱਤੀ ਸ਼ਹਾਦਤ ਸਾਡੇ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ। ਉਨ•ਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਜੀਵਨ ਮਨੁੱਖਤਾ ਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਉਨ•ਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸਾਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਸਿਧਾਂਤਾਂ ਉਤੇ ਚੱਲਣਾ ਚਾਹੀਦਾ ਹੈ।
ਇਸ ਮੌਕੇ ਕੀਤੀ ਅਰਦਾਸ ਵਿੱਚ ਸਹਿਕਾਰਤਾ ਮੰਤਰੀ ਤੋਂ ਇਲਾਵਾ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼, ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ (ਜਨਰਲ) ਸ੍ਰੀ ਰਾਹੁਲ ਗੁਪਤਾ, ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ ਤੇ ਚੀਫ ਮੈਨੇਜਰ (ਪ੍ਰਸੋਨਲ) ਸ੍ਰੀ ਪਰਮਜੀਤ ਸਿੰਘ ਵੀ ਹਾਜ਼ਰ ਸਨ।
OTT ‘ਤੇ ਦੇਖੋ ਅਜੇ ਦੇਵਗਨ ਦੀ ਫਿਲਮ ਮੈਦਾਨ
OTT 'ਤੇ ਦੇਖੋ ਅਜੇ ਦੇਵਗਨ ਦੀ ਫਿਲਮ ਮੈਦਾਨ ਚੰਡੀਗੜ੍ਹ, 22ਮਈ(ਵਿਸ਼ਵ ਵਾਰਤਾ) ਅਜੇ ਦੇਵਗਨ ਸਟਾਰਰ 'ਮੈਦਾਨ' ਫੁੱਟਬਾਲ ਕੋਚ ਸਈਦ ਅਬਦੁਲ...